ਨਵੀਂ ਦਿੱਲੀ— ਆਂਧਰਾ ਪ੍ਰਦੇਸ਼ ‘ਚ ਅੱਜ ਉਸ ਸਮੇਂ ਵੱਡਾ ਰੇਲ ਹਾਦਸਾ ਟਲ ਗਿਆ ਜਦੋਂ ਅਨਾਕਾਪੱਲੇ ਤੋਂ ਵਿਸ਼ਾਖਾਪਟਨਮ ਜਾ ਰਹੀ ਇਕ ਮਾਲ ਗੱਡੀ ਭਾਰੀ ਲੋਡਿੰਗ ਕਾਰਨ ਇਕ ਗਰਡਰ ਨਾਲ ਟਕਰਾ ਗਈ। ਟੱਕਰ ਨਾਲ ਰੇਲਵੇ ਟ੍ਰੈਕ ਨੂੰ ਨੁਕਸਾਨ ਪਹੁੰਚਿਆ, ਜਿਸ ਕਾਰਨ ਮਾਲ ਗੱਡੀ ਅਨਾਕਾਪੱਲੇ ਨੇੜੇ ਰੁਕ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਅਨਾਕਾਪੱਲੇ ਅਤੇ ਵਿਸ਼ਾਖਾਪਟਨਮ ਵਿਚਕਾਰ ਰੇਲ ਸੇਵਾਵਾਂ ਅਸਥਾਈ ਤੌਰ ‘ਤੇ ਵਿਘਨ ਪਈਆਂ ਸਨ। ਹਾਲਾਂਕਿ, ਯਾਤਰੀਆਂ ਨੂੰ ਰਾਹਤ ਦਿੰਦੇ ਹੋਏ ਇਹ ਵੀ ਦੱਸਿਆ ਗਿਆ ਕਿ ਹੋਰ ਰੇਲ ਗੱਡੀਆਂ ਬਿਨਾਂ ਕਿਸੇ ਵੱਡੀ ਰੁਕਾਵਟ ਦੇ ਦੂਜੇ ਟ੍ਰੈਕਾਂ ਦੀ ਵਰਤੋਂ ਕਰਕੇ ਆਪਣੇ ਟਿਕਾਣਿਆਂ ‘ਤੇ ਪਹੁੰਚ ਰਹੀਆਂ ਹਨ।
ਰੇਲਵੇ ਵਿਭਾਗ ਨੇ ਤੁਰੰਤ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਇਸ ਟ੍ਰੈਕ ਦੀ ਪੂਰੀ ਤਰ੍ਹਾਂ ਮੁਰੰਮਤ ਹੋ ਜਾਵੇਗੀ, ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly