HOME *ਬਲਾਚੌਰ ਨੂੰ ਮਾਡਲ ਹਲਕਾ ਬਣਾਉਣ ਲਈ ‘ਆਪ’ ਸਰਕਾਰ ਵਚਨਬੱਧ: ਵਿਧਾਇਕਾ ਸੰਤੋਸ਼ ਕਟਾਰੀਆ* 

*ਬਲਾਚੌਰ ਨੂੰ ਮਾਡਲ ਹਲਕਾ ਬਣਾਉਣ ਲਈ ‘ਆਪ’ ਸਰਕਾਰ ਵਚਨਬੱਧ: ਵਿਧਾਇਕਾ ਸੰਤੋਸ਼ ਕਟਾਰੀਆ* 

1
                   *ਪਿੰਡ ਜੰਡੀ ਵਿਖੇ 8.47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆਂ-ਨਾਲੀਆਂ ਦਾ ਉਦਘਾਟਨ ਕੀਤਾ*
ਨਵਾਂਸ਼ਹਿਰ /ਕਾਠਗੜ੍ਹ ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਚਲਾਈ ਗਈ ਵਿਕਾਸ ਕਾਰਜਾਂ ਦੀ ਲੜੀ ਤਹਿਤ, ਹਲਕਾ ਵਿਧਾਇਕਾ  ਸੰਤੋਸ਼ ਕਟਾਰੀਆ ਨੇ ਅੱਜ ਬਲਾਚੌਰ ਦੇ  ਪਿੰਡ ਜੰਡੀ ਵਿਖੇ 8.47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆਂ-ਨਾਲੀਆਂ ਦਾ ਉਦਘਾਟਨ ਕੀਤਾ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਮਾੜੇ ਰਸਤਿਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਇਹਨਾਂ ਮੁਸ਼ਕਿਲਾਂ ਤੋਂ ਹਮੇਸ਼ਾ ਲਈ ਨਿਜਾਤ ਮਿਲੇਗੀ।ਸੰਤੋਸ਼ ਕਟਾਰੀਆ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ, “ਸਾਡੀ ਸਰਕਾਰ ਦਾ ਇੱਕੋ-ਇੱਕ ਟੀਚਾ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਬਲਾਚੌਰ ਹਲਕੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਇਸ ਨੂੰ ਇੱਕ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾ ਸਕੇ।”ਇਸ ਉਦਘਾਟਨੀ ਸਮਾਰੋਹ ਦੌਰਾਨ ‘ਆਪ’ ਦੇ ਸਥਾਨਕ ਆਗੂਆਂ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੇ ਵਿਧਾਇਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਆਮ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕਰ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਹਿੰਗਾਈ ਵਧਣ ਕਾਰਨ ਘਰ ਦਾ ਬਜਟ ਹੋ ਜਾਵੇਗਾ ਖ਼ਰਾਬ
Next articleHistoric Ambedkar Symposium Concludes in BC with Bold Vision for a Caste-Free Canada- Community News Report by Chetna Association of Canada