30 ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਨਾਲ ਗੂੰਗੀ ਬੋਲੀਂ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕਦੀ ਹੈ – ਸਰਦੂਲ ਸਿੰਘ ਥਿੰਦ

ਸਰਦੂਲ ਸਿੰਘ ਥਿੰਦ
ਕਪੂਰਥਲਾ, (ਸਮਾਜ ਵੀਕਲੀ)  (ਕੌੜਾ)– ਲੋਕ ਇਨਸਾਨੀਅਤ ਵਿਕਾਸ ਪਾਰਟੀ ਦੇ ਪ੍ਰਧਾਨ ਸਰਦੂਲ ਸਿੰਘ ਥਿੰਦ  ਨੇ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨੀ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਅਤੇ ਗੈਰ ਮਨੁੱਖੀ ਰਵਈਏ ਦੀ ਘੋਰ ਨਿੰਦਾ ਕੀਤੀ। ਸਰਦੂਲ ਸਿੰਘ ਥਿੰਦ ਨੇ ਕਿਹਾ ਕਿ ਕੇਂਦਰ ਸਰਕਾਰ ਸ਼ਰੇਆਮ ਦੇਸੀ ਵਿਦੇਸ਼ੀ ਪੂੰਜੀਪਤੀਆਂ ਤੇ ਲੁਟੇਰੀਆਂ ਕਾਰਪੋਰੇਸ਼ਨਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ ਜਦਕਿ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ, ਨੌਜਵਾਨਾਂ, ਔਰਤਾਂ, ਦਲਿਤਾਂ ਅਤੇ ਹੱਕ ਮੰਗਦੇ ਲੋਕਾਂ ਨੂੰ ਅਤੇ ਉਹਨਾਂ ਦੇ ਸੰਘਰਸ਼ਾਂ ਨੂੰ ਬੇਰੁਖੀ ਨਾਲ ਨਜਰ ਅੰਦਾਜ਼ ਕਰ ਰਹੀ ਹੈ ਅਤੇ ਉਨ੍ਹਾਂ ਪ੍ਰਤੀ ਤਾਨਾਸ਼ਾਹੀ ਵਾਲਾ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ਸ਼ੀਲ ਕਿਸਾਨਾਂ ਦੇ ਅੰਦੋਲਨ ਨੂੰ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਅਣਡਿੱਠ ਕਰਨਾ ਕੇਂਦਰ ਸਰਕਾਰ ਨੂੰ ਮਹਿੰਗਾ ਪੈ ਸਕਦਾ ਹੈ। ਉਹਨਾਂ ਆਖਿਆ ਕਿ ਬੇਹਦ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਇਸ ਮਸਲੇ ਤੇ ਤਮਾਸ਼ਬੀਨ ਬਣੀ ਹੋਈ ਹੈ। ਸਰਦੂਲ ਸਿੰਘ ਥਿੰਦ ਨੇ ਕਿਹਾ ਕਿ ਲੋਕ ਇਨਸਾਨੀਅਤ ਵਿਕਾਸ ਪਾਰਟੀ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਤੇ ਹਮ ਖਿਆਲੀ ਕਿਸਾਨ ਜਥੇਬੰਦੀਆਂ ਦੇ 30 ਦਸੰਬਰ ਨੂੰ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਉਹਨਾਂ ਸਾਰੇ ਲੋਕਾਂ ਨੂੰ ਇਸ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਬੰਦ ਨੂੰ ਸਫ਼ਲ ਬਣਾਉਣ ਨਾਲ ਗੂੰਗੀ ਬੋਲੀਂ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕਦੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਉਹਦੀ ਰਚਨਾ ਤੇ ਗੀਤ
Next articleਕੱਲ ਮੈਂ ਫ਼ਤਹਿਗੜ੍ਹ ਸਾਹਿਬ ਗਈ…..!!