ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿਚ ਕੂੜੇ ਦੇ ਸਹੀ ਪ੍ਰਬੰਧਨ ਅਤੇ ਸ਼ਹਿਰ ਹੁਸ਼ਿਆਰਪੁਰ ਨੂੰ ਹਰਿਆ-ਭਰਿਆ ਅਤੇ ਸਵੱਛ ਬਣਾਉਣ ਲਈ ਨਗਰ ਨਿਗਮ ਵੱਲੋਂ ਮਹੱਤਵਪੂਰਨ ਉਪਰਾਲੇ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਕੂੜੇ ਦੀ ਸੋਰਗ ਸੈਗਰੀਗੇਸ਼ਨ (ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ) ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਉੱਪਰ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਫਾਈ ਵਿਵਸਥਾ ਦੇ ਕੰਮ ਨੂੰ ਹੋਰ ਪੁਖ਼ਤਾ ਢੰਗ ਨਾਲ ਕਰਨ ਲਈ ਨਗਰ ਨਿਗਮ ਦੀ ਟੀਮਾਂ ਵੱਲੋਂ ਸਮੇਂ -ਸਮੇਂ ‘ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਕੂੜੇ ਦੇ ਸੈਕੰਡਰੀ ਪੁਆਇੰਟਾਂ ‘ਤੇ ਕੂੜੇ ਦੀ ਸੋਰਗ ਸੈਗਰੀਗੇਸ਼ਨ ਕਰਵਾਈ ਜਾ ਰਹੀ ਹੈ, ਜਿਨ੍ਹਾਂ ਦੀ ਰੋਜ਼ਾਨਾ ਮੋਨੀਟਰਿੰਗ ਸੈਨੀਟੇਸ਼ਨ ਸ਼ਾਖਾ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਗੰਜਾ ਸਕੂਲ ਸੈਕੰਡਰੀ ਪੁਆਇੰਟ ਅਤੇ ਡੀ.ਏ.ਵੀ ਕਾਲਜ ਸੈਕੰਡਰੀ ਪੁਆਇੰਟ ਵਿਖੇ ਕੂੜਾ ਸੁੱਟਣ ਆਏ 2 ਸ਼ਹਿਰ ਵਾਸੀਆਂ ਨੂੰ ਮੌਕੇ ‘ਤੇ ਫੜਿਆ ਗਿਆ, ਜਿਸ ਉਪਰੰਤ ਸੈਨੀਟੇਸ਼ਨ ਸ਼ਾਖਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਵਿਅਕਤੀ ਕੋਲੋਂ ਮੌਕੇ ‘ਤੇ ਕੂੜੇ ਦੀ ਸੋਰਸ ਸੈਗਰੀਗੇਸ਼ਨ ਕਰਵਾਈ ਗਈ ਅਤੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਵਿਰੁੱਧ ਮੌਕੇ ‘ਤੇ ਹੀ ਚਲਾਨ ਜਾਰੀ ਕੀਤੇ ਗਏ। ਅਧਿਕਾਰੀਆਂ ਵੱਲੋਂ ਉਨ੍ਹਾਂ ਲੋਕਾਂ ਨੂੰ ਹਦਾਇਤ ਕੀਤੀ ਗਈ ਕਿ ਉਨ੍ਹਾਂ ਵੱਲੋਂ ਘਰੇਲੂ ਕੂੜਾ ਗਿੱਲਾ ਅਤੇ ਸੁੱਕਾ ਵੱਖ-ਵੱਖ ਕਰਕੇ ਸਿਰਫ ਉਨ੍ਹਾਂ ਦੇ ਏਰੀਏ ਦੇ ਸਫਾਈ ਕਰਮਚਾਰੀ ਨੂੰ ਹੀ ਦਿੱਤਾ ਜਾਵੇ। ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਕੂੜੇ ਦੀ ਸਹੀ ਪ੍ਰਬੰਧਨ ਸਬੰਧੀ ਜਾਗਰੂਕ ਹੋਣ ਦੀ ਅਪੀਲ ਕੀਤੀ ਗਈ ਅਤੇ ਸ਼ਹਿਰ ਨੂੰ ਸਾਫ- ਸੁਥਰਾ ਅਤੇ ਸਵੱਛ ਬਣਾਉਣ ਲਈ ਭਰਪੂਰ ਯੋਗਦਾਨ ਪਾਉਣ ਲਈ ਕਿਹਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly