*ਮੈਂਬਰਾਂ ਅਤੇ ਸਥਾਨਕ ਨਾਗਰਿਕਾਂ ਨੇ ਮਿਲ ਕੇ ਲਗਾਏ ਬੂਟੇ, ਸਾਫ਼-ਸੁਥਰੇ ਵਾਤਾਵਰਣ, ਜਲਵਾਯੂ ਸੁਰੱਖਿਆ ਅਤੇ ਬਿਹਤਰ ਭਵਿੱਖ ਪ੍ਰਤੀ ਕੀਤਾ ਜਾਗਰੂਕ*
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਯੁਵਾ ਕਾਰਜਕ੍ਰਮ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਰਾ ਯੁਵਾ ਭਾਰਤ ਐੱਸ.ਬੀ.ਐੱਸ. ਨਗਰ ਦੇ ਤਹਿਤ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ (ਰਜਿ.) ਨਵਾਂਸ਼ਹਿਰ ਵੱਲੋਂ ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਕੁਦਰਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੌਧਾਰੋਪਣ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਸਥਾਨਕ ਨਾਗਰਿਕਾਂ ਨੇ ਮਿਲ ਕੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਦਾ ਸੰਕਲਪ ਲਿਆ। ਪ੍ਰੋਗਰਾਮ ਦੌਰਾਨ ਕਲੱਬ ਦੇ ਮੈਂਬਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੱਧ ਰਿਹਾ ਪ੍ਰਦੂਸ਼ਣ, ਜਲਵਾਯੂ ਪਰਿਵਰਤਨ ਅਤੇ ਕੁਦਰਤੀ ਸਰੋਤਾਂ ਦੀ ਅਤਿਅਧਿਕ ਵਰਤੋਂ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਹੈ। ਅਜਿਹੇ ਹਾਲਾਤਾਂ ਵਿੱਚ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਏ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਨਾ ਸਿਰਫ਼ ਸ਼ੁੱਧ ਹਵਾ ਪ੍ਰਦਾਨ ਕਰਦੇ ਹਨ, ਸਗੋਂ ਜਲ ਸੰਭਾਲ, ਜੈਵਿਕ ਵਿਭਿੰਨਤਾ ਅਤੇ ਵਾਤਾਵਰਣਕ ਸੰਤੁਲਨ ਕਾਇਮ ਰੱਖਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕਲੱਬ ਮੈਂਬਰਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਫ਼ਾਈ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਦੀ ਅਪੀਲ ਕੀਤੀ। ਇਸ ਦੌਰਾਨ ਵਾਤਾਵਰਣ ਸੰਭਾਲ਼ ਨਾਲ ਸੰਬੰਧਿਤ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ ਅਤੇ ਲੋਕਾਂ ਨੂੰ ਕੁਦਰਤ ਪ੍ਰਤੀ ਜ਼ਿੰਮੇਵਾਰ ਰਵੱਈਆ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਮੈਂਬਰ ਰਵੀ, ਗੋਪੀ, ਮੋਹਨ ਲਾਲ, ਸਨੀ, ਸ਼ੈਮੀ ਕੁਮਾਰ, ਦਲਜੀਤ ਕੁਮਾਰ, ਸੀਮਾ ਰਾਣੀ, ਕਮਲੇਸ਼ ਕੌਰ, ਸੀਸੋ, ਸੰਤੋਸ਼, ਪ੍ਰੇਮ ਕੁਮਾਰ, ਪ੍ਰਗਣ ਰਾਮ, ਰਾਣੀ ਅਤੇ ਜਵਾਹਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



