ਐਸ ਜੀ ਪੀ ਸੀ ਦੀਆਂ ਵੋਟਾਂ ਬਣਾਉਣ ਲਈ ਕਮਿਸ਼ਨ ਨੇ 16 ਸਤੰਬਰ ਤੱਕ ਤਾਰੀਖ ਵਿੱਚ ਕੀਤਾ ਵਾਧਾ – ਡੀ ਸੀ ਰੰਧਾਵਾ

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂਫਗੜਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਵੋਟਾਂ ਬਣਾਉਣ ਲਈ ਸਮਾਂ 16 ਸਤੰਬਰ 2024 ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਪਹਿਲਾਂ ਵੀ ਸਮਾਂ ਵਧਾਇਆ ਜਾ ਚੁੱਕਾ ਹੈ ਤੇ ਹੁਣ ਫਿਰ ਸਮੇਂ ਵਿੱਚ ਵਾਧਾ ਕਰਕੇ 16 ਸਤੰਬਰ 2024 ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ ਹੋਵੇਗੀ ਅਤੇ ਦਾਅਵਿਆਂ ਤੇ ਇਤਰਾਜਾਂ ਦੀ ਪ੍ਰਾਪਤੀ ਦੀ ਆਖਰੀ ਮਿਤੀ 29 ਅਕਤੂਬਰ 2024 ਹੈ।ਉਨ੍ਹਾਂ ਦੱਸਿਆ ਕਿ ਅੰਤਿਮ ਪ੍ਰਕਾਸ਼ਨਾ 26 ਨਵੰਬਰ 2024 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰਾਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਵੱਧ ਤੋਂ ਵੱਧ ਯੋਗ ਵੋਟਰ ਬਨਾਉਣ ਲਈ ਲੋਕਾਂ ਵਿੱਚ ਪ੍ਰਚਾਰ ਕਰਨ ਤਾਂ ਜੋ ਉਨ੍ਹਾਂ ਨੂੰ ਵੋਟਾਂ ਬਨਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਬਨਾਉਣ ਲਈ ਅੱਗੇ ਆਉਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਦਿੱਲੀ ਕੋਚਿੰਗ ਹਾਦਸੇ ਨੂੰ ਲੈ ਕੇ ਹਾਈਕੋਰਟ ਦਾ ਹੁਕਮ, ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਦੀ ਜਾਂਚ CBI ਕਰੇਗੀ
Next articleਖੇਤੀ ਉਤਪਾਦਾਂ ਦੇ ਮੁੱਲ ਵਿੱਚ ਵਾਧਾ ਕਰਨ ਅਤੇ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਦੀ ਲੋੜ – ਡਾ. ਮੱਖਣ ਸਿੰਘ ਭੁੱਲਰ