ਸੋਚਣ ਦੇ ਢੰਗ ਨੂੰ ਵਿਗਿਆਨਕ ਬਣਾਓ: ਮਾਸਟਰ ਪਰਮਵੇਦ

ਸੰਗਰੂਰ (ਸਮਾਜ ਵੀਕਲੀ) ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਜਥੇਬੰਦਕ ਮੁਖੀ  ਮਾਸਟਰ ਪਰਮਵੇਦ ਨੇ ਅਜ ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਵਿੱਚ ਮਹਿਮਾਨੀ ਭਾਸ਼ਣ ਦੇਣ ਲਈ ਸ਼ਿਰਕਤ ਕੀਤੀ। ਕੈਂਪ ਕਮਾਂਡਰ ਗੁਰਪ੍ਰੀਤ ਕੌਰ ਨੇ ਤਰਕਸ਼ੀਲ ਆਗੂ ਦਾ ਸਵਾਗਤ ਕਰਦਿਆਂ ਉਨ੍ਹਾਂ ਬਾਰੇ ਜਾਣਕਾਰੀ ਦਿੱਤੀ।
ਮਾਸਟਰ ਪਰਮਵੇਦ ਨੇ ਆਪਣੀ ਜਾਣ ਪਛਾਣ ਕਰਾਉਂਦਿਆਂ ਦੱਸਿਆ ਕਿ ਉਹ ਲੋਕਾਂ ਦੀ ਸੋਚ ਨੂੰ ਵਿਗਿਆਨਕ ਲੀਹ ਤੇ ਤੋਰਨ ਵਾਲੀ ਤਰਕਸ਼ੀਲ ਸੁਸਾਇਟੀ ਵਿੱਚ ਕਿਵੇਂ ਆਏ। ਉਨ੍ਹਾਂ ਵਲੰਟੀਅਰਜ਼ ਤੇ ਕੈਂਪ ਆਯੋਜਕਾਂ ਨੂੰ ਆਪਣੇ ਸੰਬੋਧਨ ਵਿੱਚ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ  ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਭਾਵਪੂਰਤ ਸੁਨੇਹਾ ਦਿੱਤਾ।ਉਨ੍ਹਾਂ ਹਾਜਰੀਨ ਨੂੰ   ਹਿੰਮਤ, ਲਗਨ,ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ਆਦਿ ਗੁਣ  ਜਿਹੜੇ ਸਮਾਜਿਕ ਤੇ ਕੁਦਰਤੀ ਵਰਤਾਰਿਆਂ ਦੀ ਸਚਾਈ ਦੀ ਤਹਿ ਤੱਕ  ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ  ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਜ਼ਿੰਦਗੀ ਜਿਊਣ ਦਾ ਆਦਰਸ਼ ਹੋਣਾ ਚਾਹੀਦਾ ਹੈ , ਸੁਪਨੇ ਲੈ ਕੇ ਉਨ੍ਹਾਂ ਨੂੰ ਪੂਰੀ ਕਰਨ ਦੀ ਤਾਂਘ ਹੋਣੀ ਚਾਹੀਦੀ ਹੈ। ਉਨ੍ਹਾਂ ਬਹੁਤ ਸਾਰੇ ਮਨੋਕਲਪਿਤ ਭੂਤਾਂ, ਪ੍ਰੇਤਾਂ,ਜਿੰਨ,ਚੂੜੇਲਾਂ ਦੇ  ਸਤਾਏ ਪੀੜਿਤ ਪਰਿਵਾਰਾਂ ਨੂੰ  ਨਿਜ਼ਾਤ ਦਵਾਉਣ ਦੇ ਕੇਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੋਤਿਸ਼ ਤੇ ਵਾਸਤੂ ਸ਼ਾਸਤਰ ਗੈਰ ਵਿਗਿਆਨਕ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਧਾਰਮਿਕ ਲੋਕ ਰਿਸ਼ਵਤਖੋਰ ਹਨ। ਉਨ੍ਹਾਂ ਕਿਹਾ ਕਿ ਵਿਗਿਆਨਕ ਵਿਚਾਰਾਂ ਦਾ ਧਾਰਨੀ ਮਨੁੱਖ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ ਤੇ ਦ੍ਰਿੜ੍ਹ ਇਰਾਦਾ ਰੱਖਦਾ ਹੈ, ਅੰਧਵਿਸ਼ਵਾਸੀ ਵਿਅਕਤੀ ਲਾਈਲੱਗ ਤੇ ਕਿਸਮਤਵਾਦੀ ਹੋਣ ਕਰਕੇ ਕਮਜ਼ੋਰ ਮਾਨਸਿਕਤਾ ਦਾ ਮਾਲਕ ਹੁੰਦਾ ਹੈ।
ਆਯੋਜਕਾਂ ਵੱਲੋਂ ਮਾਸਟਰ ਪਰਮਵੇਦ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਪ੍ਰਿੰਸੀਪਲ ਜੋਗਾ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਹਾਜ਼ਰੀਨ ਨੂੰ ਵਿਗਿਆਨਕ ਸੋਚ ਦੇ ਧਾਰਨੀ ਹੋਣ ਦਾ ਹੋਕਾ ਦਿੰਦਾ। ਉਪਰੋਕਤ ਤੋਂ ਇਲਾਵਾ ਇਸ ਸਮਾਗਮ ਵਿੱਚ ਸਹਾਇਕ ਕੈਂਪ ਕਮਾਂਡਰ ਕੁਲਵੀਰ ਸਿੰਘ, ਲੈਕਚਰਾਰ ਮੇਵਾ ਸਿੰਘ,ਮੈਡਮ ਸ਼ੁਭਲਤਾ, ਗੁਰਵੀਰ ਸਿੰਘ  ਨੇ ਸ਼ਮੂਲੀਅਤ ਕੀਤੀ। ਵਿਗਿਆਨ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਸਟੇਜ ਸੰਚਾਲਨ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ।
ਬਲਦੇਵ ਸਿੰਘ ਬੇਦੀ 
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
ttps://play.google.com/store/apps/details?id=in.yourhost.samajweekly
Previous articleਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਆਯੋਜਿਤ
Next articleਸ਼ਹੀਦੀ ਪੰਦਰਵਾੜੇ ਦੇ ਸਬੰਧ ਚ ਕਰਵਾਏ ਗਏ ਬੱਚਿਆਂ ਦੇ ਦਸਤਾਰ ਮੁਕਾਬਲੇ