ਸਵੀਪ ਤਹਿਤ ਵੋਟ ਬਣਾਉਣ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਕਪੂਰਥਲਾ  (ਸਮਾਜ ਵੀਕਲੀ) (ਕੌੜਾ )- ਚੋਣ ਕਮਿਸ਼ਨ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦੀਪਤੀ ੳੱਪਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ ਡੀ ਸੀ ਅਦਿੱਤਿਆ ਉੱਪਲ ਨੋਡਲ ਅਧਿਕਾਰੀ ਸਵੀਪ ਅਤੇ ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ ਦੇਖ ਰੇਖ ਹੇਠ ਸਵੀਪ ਦੀਆਂ ਗਤੀਵਿਧੀਆਂ ਵੱਖੋ ਵੱਖਰੇ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ । ਇਸੇ ਹੀ ਲਡ਼ੀ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ, ਪਰਮਜੀਤ ਸਿੰਘ ਲੀਗਲ ਐਡਵਾਈਜ਼ਰ ਅਤੇ ਅਸ਼ਵਨੀ ਕੁਮਾਰ ਮੈਣੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਖੇ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ।

ਇਸ ਮੌਕੇ ਪਰਮਜੀਤ ਸਿੰਘ ਨੇ ਦੱਸਿਆ ਕਿ 6 ਅਤੇ 7 ਨਵੰਬਰ ਨੂੰ ਨਵੀਆਂ ਵੋਟਾਂ ਬਣਾਉਣ ਲਈ ਬੂਥ ਲੈਵਲ ਤੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਟੋਲ ਫ੍ਰੀ ਨੰਬਰ 1950 ਤੇ ਵੋਟਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਜੀਤ ਸਿੰਘ ਹੈਬਤਪੁਰ ਨੇ ਆਪਣੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਿਆਂ ਹੈ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਵੀ ਪ੍ਰੇਰਨਾ ਦਿੱਤੀ। ਇਸ ਮੌਕੇ ਰਾਜੇਸ਼ ਜੌਲੀ, ਇੰਦਰਜੀਤ ,ਰਵਨੀਤ ਕੌਰ, ਪ੍ਰਭਜੋਤ ਸਿੰਘ, ਸਿਲਕੀ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੀਵਾਲੀ ਆਈ
Next articleਸ਼ਤਾਬਗੜ੍ਹ ਵਿਖੇ 15.5 ਲੱਖ ਦੀ ਫਿਰਨੀ, 55 ਲੱਖ ਦੀ ਲਾਗਤ ਨਾਲ ਸੜਕ ਦਾ ਨੀਂਹ ਪੱਥਰ ਰੱਖਿਆ