HOME ਮਾਲੇਰਕੋਟਲਾ ਵਿਖ਼ੇ ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ‘ਚ ਰਾਜ ਪੱਧਰੀ ਸ਼ਹੀਦੀ ਸਮਾਗਮ...

ਮਾਲੇਰਕੋਟਲਾ ਵਿਖ਼ੇ ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ‘ਚ ਰਾਜ ਪੱਧਰੀ ਸ਼ਹੀਦੀ ਸਮਾਗਮ ਹੋਇਆ

1

(ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ :  ਹਰਦੀਪ ਸਿੰਘ ਮੁੰਡੀਆਂ)

ਮਾਲੇਰਕੋਟਲਾ-  (ਸਮਾਜ ਵੀਕਲੀ)  (ਕੁਲਵੰਤ ਸਿੰਘ ਮੁਹਾਲੀ) ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ-ਸੱਚਾਈ-ਨਿਮਰਤਾ ਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ-ਨਾ-ਮਿਲਵਰਤਨ ਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ।ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿਰਫ਼ ਇੱਕ ਧਾਰਮਿਕ ਸੰਪਰਦਾ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਬੁਨਿਆਦ ਹੈ।ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਵੀ ਮੌਜੂਦ ਸਨ।ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਵਿਧਾਇਕ ਜਮੀਲ ਉਰ ਰਹਿਮਾਨ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰ, ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਪੀ.ਸਤਪਾਲ ਸ਼ਰਮਾਂ, ਐਸ.ਡੀ.ਐਮ.ਸ੍ਰੀ ਗੁਰਮੀਤ ਕੁਮਾਰ ਬਾਂਸਲ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।ਸਮੂਹ ਸੰਗਤ ਵੱਲੋਂ 66 ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੇ ਦਰਸਾਏ ਰਸਤੇ ’ਤੇ ਚੱਲਣ ਦਾ ਸੰਕਲਪ ਲਿਆ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੜਕ ਸੁਰੱਖਿਆ ਮਹੀਨਾ 2026 *ਡਰਾਈਵਰਾਂ ਲਈ ਲਾਇਆ ਅੱਖਾਂ ਦਾ ਚੈੱਕਅਪ ਕੈਂਪ
Next articleਸਾਹਨੇਵਾਲ ਵਿਖੇ ਚਾਰ ਰੋਜ਼ਾ ਇੰਟੈਕਸ ਐਕਸਪੋ 2026 ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ