ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਆਸ਼ਾਦੀਪ ਵੈਲਫੇਅਰ ਸੁਸਾਇਟੀ ਦੀ ਕਾਰਜਕਾਰਨੀ ਦੇ ਮੈਂਬਰ ਰਹੇ ਅਤੇ ਸਾਬਕਾ ਪ੍ਰਧਾਨ ਸਵ. ਮਲਕੀਤ ਸਿੰਘ ਸੌਂਦ ਦੇ ਜਨਮ ਦਿਵਸ ‘ਤੇ ਉਨ੍ਹਾਂ ਦੀਆਂ ਬੇਟੀਆਂ ਸ਼੍ਰੀਮਤੀ ਸੁਰਿੰਦਰ ਕੌਰ ਸੌਂਦ, ਸ਼੍ਰੀਮਤੀ ਪਰਮਿੰਦਰ ਕੌਰ ਰੇਹਸੀ ਵੱਲੋਂ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਂਖੇਲਾ ਦੇ ਸਪੈਸ਼ਲ ਬੱਚਿਆਂ ਦੀ ਭਲਾਈ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਕਮੇਟੀ ਮੈਂਬਰਾਂ ਨੂੰ ਸੌਂਪਿਆ ਅਤੇ ਨਾਲ ਹੀ ਸਕੂਲ ਦੇ ਸਾਰੇ ਵਿਦਿਆਰਥੀਆਂ ਲਈ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਇਨਰਵ੍ਹੀਲ ਕਲੱਬ ਦੀ ਪ੍ਰਧਾਨ ਸ਼੍ਰੀਮਤੀ ਨੇਹਾ ਸੱਚਦੇਵਾ, ਟ੍ਰਿਨਿਟੀ ਆਹਲੂਵਾਲੀਆ, ਸ਼੍ਰੀਮਤੀ ਨੀਲਮ ਧਵਨ, ਅਨੀਤਾ ਸੂਦ, ਨੀਰੂ ਮਹੇਸ਼ਵਰੀ, ਸ਼੍ਰੀਮਤੀ ਮੀਨੂੰ ਬਸੀ, ਸੁੰਦਰ ਸ਼ਾਮ ਸੂਦ, ਅਰੁਣ ਬਸੀ ਵੀ ਮੌਜੂਦ ਰਹੇ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਨੇ ਕਿਹਾ ਕਿ ਮਲਕੀਤ ਸਿੰਘ ਸੌਂਦ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਖਜ਼ਾਨਾ ਰਹੇ ਹਨ, ਉਨ੍ਹਾਂ ਨੇ ਹਮੇਸ਼ਾ ਸਪੈਸ਼ਲ ਬੱਚਿਆਂ ਦੀ ਭਲਾਈ ਲਈ ਕੰਮ ਕੀਤੇ। ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਸੌਂਦ ਨੇ ਨੇਤਰਦਾਨ ਮੁਹਿੰਮ ਵਿੱਚ ਵੀ ਸ਼ਲਾਘਾਯੋਗ ਕੰਮ ਕੀਤਾ ਅਤੇ ਉਹ ਮਾਡਲ ਟਾਊਨ ਕਲੱਬ ਦੇ ਐਕਟਿਵ ਮੈਂਬਰ ਵੀ ਰਹੇ। ਇਸ ਮੌਕੇ ਪਰਮਜੀਤ ਸਿੰਘ ਸੱਚਦੇਵਾ, ਰਾਮ ਆਸਰਾ, ਮਸਤਾਨ ਸਿੰਘ ਗਰੇਵਾਲ, ਮਲਕੀਤ ਸਿੰਘ ਮਾਹੇੜੂ, ਪ੍ਰਿੰਸੀਪਲ ਸ਼ੈਲੀ ਸ਼ਰਮਾ ਸਮੇਤ ਸਟਾਫ਼ ਮੈਂਬਰ ਵੀ ਮੌਜੂਦ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



