ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ) ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੁਰੇਂਦਰ ਲਾਂਬਾ ਆਈ ਪਈ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਰਮਿੰਦਰ ਸਿੰਘ ਮੰਡ ਪੀ ਪੀ ਐਸ ਡੀ ਐਸ ਪੀ ਗੜਸ਼ੰਕਰ ਦੀਆ ਹਦਾਇਤਾ ਅਨੁਸਾਰ ਐਸ.ਆਈ ਰਮਨ ਕੁਮਾਰ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਏ ਐਸ ਆਈ ਦਿਲਬਾਗ ਸਿੰਘ ਵਲੋ ਸਨਮਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੁੱਗੋਵਾਲ ਥਾਣਾ ਨੂੰ ਜਾਨੋ ਮਾਰਨ ਦੀ ਨੀਅਤ ਨਾਲ ਸੱਟਾ ਮਾਰ ਕੇ ਫੱਟੜ ਕੀਤਾ ਗਿਆ ਸੀ ਜਿਸ ਤੇ ਅਸੀਸ ਕੁਮਾਰ ਉਰਫ ਸ਼ੀਲਾ ਪੁੱਤਰ ਵਿਜੈ ਕੁਮਾਰ ਵਾਸੀ ਵਾਰਡ ਨੰਬਰ 5 ਅਤੇ ਰੁਪਿੰਦਰ ਸਿੰਘ ਉਰਫ ਲਾਡੀ ਪੁੱਤਰ ਅਮਰਿੰਦਰ ਸਿੰਘ ਵਾਸੀ ਵਾਰਡ ਨੰਬਰ 07 ਮਾਹਿਲਪੁਰ ਥਾਣਾ ਮਾਹਿਲਪੁਰ ਵਿਖ਼ੇ ਦਰਜ ਰਜਿਸਟਰ ਕੀਤਾ ਗਿਆ ਸੀ
ਜਿਸ ਵਿੱਚ ਕਥਿਤ ਦੋਸ਼ੀ ਅਸ਼ੀਸ਼ ਕੁਮਾਰ ਉਕਤ ਪਹਿਲਾ ਹੀ ਗ੍ਰਿਫਤਾਰ ਕੀਤਾ ਚੁੱਕਾ ਸੀ ਲੇਕਿਨ ਦੂਜਾ ਕਥਿਤ ਦੋਸ਼ੀ ਰੁਪਿੰਦਰ ਸਿੰਘ ਉਰਫ ਲਾਡੀ ਜੋ ਕਿ ਆਪਣੀ ਗ੍ਰਿਫਤਾਰੀ ਦੇ ਡਰ ਤੋ ਕਾਫੀ ਸਮੇ ਤੋ ਲੁਕ ਛਿਪ ਕੇ ਰਹਿ ਰਿਹਾ ਸੀ ਜਿਸਨੂੰ ਏ ਐਸ ਆਈ ਦਿਲਬਾਗ ਸਿੰਘ ਵਲੋ ਗਸ਼ਤ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਅਦਾਲਤਵਿੱਚ ਪੇਸ਼ ਕਰਕੇ ਉਸ ਪਾਸੋ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly