HOME ਮਲਵਿੰਦਰ ਕੰਗ ਐਮਪੀ ਨੇ ਨਿੱਘੀ ਛਿੰਝ ਮੇਲੇ ਵਿੱਚ ਕੀਤੀ ਸ਼ਿਰਕਤ…

ਮਲਵਿੰਦਰ ਕੰਗ ਐਮਪੀ ਨੇ ਨਿੱਘੀ ਛਿੰਝ ਮੇਲੇ ਵਿੱਚ ਕੀਤੀ ਸ਼ਿਰਕਤ…

9
ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਨਿੱਘੀ ਵਿਖੇ ਆਯੋਜਿਤ ਛਿੰਝ ਮੇਲੇ ਮੌਕੇ ਮਾਨਯੋਗ ਸੰਸਦ ਮੈਂਬਰ ਸ਼੍ਰੀ ਮਾਲਵਿੰਦਰ ਸਿੰਘ ਕੰਗ ਜੀ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਜੀ ਨਾਲ ਮਿਲ ਕੇ ਸ਼ਿਰਕਤ ਕੀਤੀ। ਮੇਲੇ ਦੌਰਾਨ ਖਿਡਾਰੀਆਂ ਦੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮਨ ਪ੍ਰਸੰਨ ਹੋਇਆ। ਇਸ ਤਰ੍ਹਾਂ ਦੇ ਸਮਾਗਮ ਸਾਡੀ ਪੁਰਾਤਨ ਖੇਡ ਸੰਸਕ੍ਰਿਤੀ ਨੂੰ ਜਿਉਂਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਖੇਡ ਮੇਲੇ ਵਿੱਚ ਇਲਾਕੇ ਭਰ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਸ ਨੇ ਦਰਸ਼ਕਾਂ ਵਿੱਚ ਖੇਡ ਪ੍ਰਤੀ ਭਾਰੀ ਜੋਸ਼ ਪੈਦਾ ਕੀਤਾ। ਇਸ ਸ਼ਾਨਦਾਰ ਸਮਾਗਮ ਵਿੱਚ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਅਸ਼ੋਕ ਕਟਾਰੀਆ ਨੇ ਮੈਬਰ ਪਾਰਲੀਮੈਂਟ ਮਾਲਵਿੰਦਰ ਕੰਗ ਨਾਲ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਸਾਡੀ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਲਈ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਅਸ਼ੋਕ ਕਟਾਰੀਆ ਨੇ ਇਸ ਮੌਕੇ ਸਮੂਹ ਪਿੰਡ ਵਾਸੀਆਂ ਨਾਲ ਮਿਲ ਕੇ  ਛਿੰਝਾਂ ਪ੍ਰਤੀ ਆਪਣਾ ਪਿਆਰ ਜਤਾਇਆ ਅਤੇ ਮੇਲੇ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਅੱਗੇ ਤੋਂ ਵੀ ਅਜਿਹੇ ਸਮਾਗਮਾਂ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ  ਇਸ ਮੌਕੇ ਅਸ਼ੋਕ ਕਟਾਰੀਆ,  ਮਨਜੀਤ ਸਿੰਘ ਘੁੰਮਣ  ਚੇਅਰਮੈਂਨ ਐਕਸ ਸਰਵਿਸਮੈਨ ਪੰਜਾਬ ,ਪ੍ਰਧਾਨ  ਨਗਰ ਕੌਸ਼ਲ ਸੁਨੀਲ ਕੌਸ਼ਲ (ਲਾਡੀ ਰਾਣਾ), ਸੇਠੀ ਉਧਨਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਬਲਦੇਵ ਰਾਜ ਮੈਬਰ ਗੁੱਜਰ ਵੈਲਫੇਅਰ ਬੋਰਡ, ਅਜੇ ਰਾਣਾ (ਬਿੱਟੂ )ਐਮਸੀ, ਰਨਵੀਰ ਸਿੰਘ ਬਲਾਕ ਪ੍ਰਧਾਨ, ਕੁਲਦੀਪ ਕੁਮਾਰ ਪ੍ਰਧਾਨ ਐੱਸ ਸੀ ਵਿੰਗ ਬਲਾਚੌਰ ਆਦਿ ਵਲੰਟੀਅਰ ਮੌਜੂਦ ਰਹੇ |ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੰਘ ਦੇ ਸਿਖਲਾਈ ਕੈਂਪਾਂ ‘ਚ ਹੋ ਰਿਹਾ ਹੈ ਸ਼ੋਸ਼ਣ-ਸੋਮ ਦੱਤ ਸੋਮੀ
Next articleਵਿਚਾਰਾ ਦਿਲ