ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੀ ਵਿਸ਼ੇਸ਼ ਇੱਕਤਰਤਾ ਮਿਤੀ 20 ਅਪ੍ਰੈਲ ਦਿਨ ਐਤਵਾਰ ਨੂੰ ਦੁਪਿਹਰ ਤਿੰਨ ਵਜੇ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿੱਚ ਲੇਖਕ ਭਵਨ ਸੰਗਰੂਰ ਵਿਖੇ ਹੋਈ। ਇਸ ਸਮਾਗਮ ਵਿੱਚ ਹਾਜ਼ਰ ਸਮੂੰਹ ਸਾਹਿਤਕਾਰਾਂ ਨਾਲ ਸਾਹਿਤ ਸਭਾ ਦੀ ਕਾਰਗੁਜ਼ਾਰੀ ਨੂੰ ਹੋਰ ਸਰਗਰਮ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਾਹਿਤਕਾਰਾਂ ਨੇ ਸਭਾ ਦੀਆਂ ਸਾਹਿਤਕ ਗਤੀਵਿਧੀਆਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਸਭਾ ਵਲੋਂ ਕਵਿਤਾ ਵਰਕਸ਼ਾਪ, ਗ਼ਜ਼ਲ ਵਰਕਸ਼ਾਪ, ਕਹਾਣੀ ਵਰਕਸ਼ਾਪ ਅਤੇ ਨਾਵਲ ਵਰਕਸ਼ਾਪ ਕੀਤੀ ਜਾਵੇਗੀ। ਸਭਾ ਵਲੋਂ ਨਵੀਂ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਸਭਾ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ ਹੋਸ਼ੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕਰਮ ਸਿੰਘ ਜ਼ਖ਼ਮੀ, ਰਜਿੰਦਰ ਸਿੰਘ ਰਾਜਨ, ਬਹਾਦਰ ਸਿੰਘ ਧੌਲਾ, ਪਵਨ ਕੁਮਾਰ ਹੋਸ਼ੀ, ਸੁਖਵਿੰਦਰ ਸਿੰਘ ਲੋਟੇ, ਲਾਭ ਸਿੰਘ ਝੱਮਟ, ਬੱਲੀ ਬਲਜਿੰਦਰ ਈਲਵਾਲ, ਸੁਰਜੀਤ ਸਿੰਘ ਮੌਜੀ, ਸਰਬਜੀਤ ਸੰਗਰੂਰਵੀ, ਧਰਮਵੀਰ ਸਿੰਘ, ਕ੍ਰਿਸ਼ਨ ਗੋਪਾਲ ਅਤੇ ਰਾਜਦੀਪ ਸਿੰਘ ਨੇ ਹਿੱਸਾ ਲਿਆ। ਅੰਤ ਵਿੱਚ ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਨੇ ਸਮੂਹ ਸਾਹਿਤਕਾਰਾਂ ਲਈ ਧੰਨਵਾਦੀ ਸ਼ਬਦ ਕਹੇ ਅਤੇ ਮੰਚ ਸੰਚਾਲਨ ਦੀ ਭੂਮਿਕਾ ਰਜਿੰਦਰ ਸਿੰਘ ਰਾਜਨ ਨੇ ਬਾਖੂਬੀ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj