HOME ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ ਭਾਈ ਮਰਦਾਨਾ ਜੀ ਨੂੰ ਸ਼ਰਧਾਂਜਲੀਆਂ ਭੇਟ

ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ ਭਾਈ ਮਰਦਾਨਾ ਜੀ ਨੂੰ ਸ਼ਰਧਾਂਜਲੀਆਂ ਭੇਟ

4

ਸੰਗਰੂਰ,  (ਸਮਾਜ ਵੀਕਲੀ)  (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਲੇਖਕ ਭਵਨ ਸੰਗਰੂਰ ਵਿਖੇ ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿੱਚ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਧਾਰਨ ਕੀਤੀਆਂ ਚਾਰ ਉਦਾਸੀਆਂ ਮੌਕੇ ਉਨ੍ਹਾਂ ਦੇ ਅੰਗ-ਸੰਗ ਰਹੇ ਭਾਈ ਮਰਦਾਨਾ ਜੀ ਦੇ ਜੀਵਨ ਬਿਰਤਾਂਤ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਬੁਲਾਰਿਆਂ ਨੇ ਭਾਈ ਮਰਦਾਨਾ ਜੀ ਨਾਲ ਸਬੰਧਿਤ ਵੱਖ-ਵੱਖ ਸਾਖੀਆਂ ਦਾ ਵਿਸਥਾਰ ਸਹਿਤ ਵਰਣਨ ਕੀਤਾ।  ਭਾਈ ਮਰਦਾਨਾ ਜੀ ਨੂੰ ਸ਼ਰਧਾਂਜਲੀਆਂ ਭੇਟ ਕਰਨ ਉਪਰੰਤ ਕਵੀ ਦਰਬਾਰ ਵੀ ਹੋਇਆ, ਜਿਸ ਵਿੱਚ ਸੁਖਵਿੰਦਰ ਸਿੰਘ ਲੋਟੇ, ਰਜਿੰਦਰ ਸਿੰਘ ਰਾਜਨ, ਪਵਨ ਕੁਮਾਰ ਹੋਸ਼ੀ, ਬਹਾਦਰ ਸਿੰਘ ਧੌਲਾ, ਸੁਰਜੀਤ ਸਿੰਘ ਮੌਜੀ, ਗੁਰੀ ਚੰਦੜ, ਭੁਪਿੰਦਰ ਨਾਗਪਾਲ, ਬਲਜਿੰਦਰ ਬੱਲੀ ਈਲਵਾਲ, ਮੀਤ ਸਕਰੌਦੀ, ਕ੍ਰਿਸ਼ਨ ਗੋਪਾਲ ਅਤੇ ਲਕਸ਼ੈ ਸੱਚਦੇਵਾ ਆਦਿ ਕਵੀਆਂ ਨੇ ਆਪਣੀਆਂ ਖ਼ੂਬਸੂਰਤ ਰਚਨਾਵਾਂ ਨਾਲ ਹਾਜ਼ਰੀ ਲਵਾਈ। ਮੰਚ ਸੰਚਾਲਨ ਦੀ ਭੂਮਿਕਾ ਸਭਾ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਨ ਬਾਖ਼ੂਬੀ ਨਿਭਾਈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੰਤਰਰਾਸ਼ਟਰੀ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ ਬਰਸੀ ਤੇ ਤਹਿਸੀਲ ਰਾਏਕੋਟ ਵਿੱਚੋਂ ਵੱਡੀ ਗਿਣਤੀ ਵਿੱਚ ਸਾਥੀ ਕਰਨਗੇ ਸਮੂਲੀਅਤ
Next articleਕਿਡਸ ਕੈਸਲ ਪ੍ਰੀ ਸਕੂਲ ਵਿੱਚ ਹੋਇਆ ਸਲਾਨਾ ਖੇਡ ਦਿਵਸ ਜੰਗਲ ਜੰਬੂਰੀ ਦਾ ਸਫਲ ਆਯੋਜਨ