ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਸਮਰਪਿਤ ਹਰ ਸਾਲ 20 ਸਤੰਬਰ ਨੂੰ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮਨਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਜ਼ਿਲੇ ਭਰ ਵਿੱਚ ਲਾਗੂ ਕਰਵਾਉਣ ਲਈ ਭਾਈ ਘਨੱਈਆ ਜੀ ਸੇਵਾ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸ਼੍ਰੀ ਰਾਹੁਲ ਚਾਬਾ ਏ ਡੀ ਸੀ ਹੁਸ਼ਿਆਰਪੁਰ ਨਾਲ ਮੁਲਾਕਾਤ ਕੀਤੀ। ਸ਼੍ਰੀ ਰਾਹੁਲ ਚਾਬਾ ਨੇ ਕਿਹਾ ਕਿ ਭਾਈ ਘਨੱਈਆ ਜੀ ਵੱਲੋਂ ਮਾਨਵਤਾ ਦੀ ਸੇਵਾ ਅਤੇ ਸਰਬਸਾਂਝੀਵਾਲਤਾ ਲਈ ਕੀਤੇ ਕਾਰਜਾਂ ਨੂੰ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਉਹ ਆਪਣੇ ਖੋਜ ਕਾਰਜਾਂ ਰਾਹੀਂ ਇਹੋ ਜਿਹੀਆਂ ਮਹਾਨ ਸੇਵਾਵਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਸਕਣ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰ ਸਕਣ। ਉਨ੍ਹਾਂ ਕਿਹਾ ਕਿ ਇਨਸਾਨ ਲਈ ਇਨਸਾਨੀਅਤ ਸਭ ਤੋਂ ਉੱਤਮ ਹੈ , ਜੇਕਰ ਇਨਸਾਨ ਆਪਣੇ ਜੀਵਨ ਵਿੱਚ ਇਨਸਾਨੀਅਤ ਲਈ ਕੰਮ ਕਰਦਾ ਹੈ ਤਾਂ ਵਿਸ਼ਵ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਭਾਈ ਘਨੱਈਆ ਜੀ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ, ਕੋਆਰਡੀਨੇਟਰ, ਭਾਈ ਘਨ੍ਹਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਉਂਡੇਸ਼ਨ ਹਨ ਅਤੇ ਭਾਈ ਘਨ੍ਹਈਆ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੀਤੀਆਂ ਮਹਾਨ ਸੇਵਾਵਾਂ ਦੇ ਖੋਜ ਕਾਰਜਾਂ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਭਾਈ ਘਨੱਈਆ ਜੀ ਵੱਲੋਂ ਕੀਤੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁਚਾਉਣ ਲਈ ਲੰਮੇ ਸਮੇਂ ਤੋਂ ਕੀਤੇ ਉਪਰਾਲਿਆਂ ਦਾ ਸਦਕਾ ਵਿਸ਼ਵ ਭਰ ਵਿੱਚ ਮਾਨਵਤਾ ਸੇਵਾ ਲਈ ਪ੍ਰਸਿੱਧ ਅੰਤਰਰਾਸ਼ਟਰੀ ਰੈਡ ਕਰਾਸ ਸੁਸਾਇਟੀ ਜਨੇਵਾ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਵੱਲੋਂ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਹੈ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਵੱਲੋਂ ਆਪਣੀ ਪ੍ਰਮਾਣਿਤ ਵੈੱਬਸਾਈਟ ਤੇ ਪਬਲਿਸ਼ ਕਰ ਦਿੱਤਾ ਹੈ ਤਾਂ ਕਿ ਵਿਸ਼ਵ ਭਰ ਦੇ ਲੋਕ ਉਨ੍ਹਾਂ ਦੀਆਂ ਮਹਾਨ ਸੇਵਾਵਾਂ ਤੋਂ ਜਾਗਰੂਕ ਹੋ ਸਕਣ । ਉਨ੍ਹਾਂ ਕਿਹਾ ਕਿ ਇਹ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਲਈ ਅਤੇ ਲਈ ਸਾਡੇ ਲਈ ਬਹੁਤ ਹੀ ਮਾਣ ਅਤੇ ਸਤਿਕਾਰ ਵਾਲੀ ਗੱਲ ਹੈ। ਉਨ੍ਹਾਂ ਵੱਲੋਂ ਕੀਤੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਦੇ ਮਾਨਯੋਗ ਡਿਪਟੀ ਕਮਿਸ਼ਨਰ, ਕਮਿਸ਼ਨਰ, ਵਿਭਾਗਾਂ ਦੇ ਮੁਖੀ ਸਾਹਿਬਾਨ ਨੂੰ ਇਸ ਮਹਾਨ ਸੇਵਾ ਕਾਰਜ ਲਈ ਪੱਤਰ ਜਾਰੀ ਕੀਤੇ ਗਏ ਹਨ। ਨੌਜਵਾਨ ਪੀੜ੍ਹੀ ਨੂੰ ਇਸ ਮਹਾਨ ਸੇਵਾ ਪ੍ਰਤੀ ਜਾਗਰੂਕ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੂਹ ਯੂਨੀਵਰਸਿਟੀਆਂ , ਕਾਲਜਾਂ ਅਤੇ ਹੋਰ ਵਿਦਿਆਕ ਅਦਾਰਿਆਂ ਦੇ ਐਨ ਐਸ ਐਸ ਇਕਾਈਆਂ ਨੂੰ ਵੀ ਪੱਤਰ ਲਿਖੇ ਗਏ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly