ਮਾਨਚੈਸਟਰ ਚ 4 ਰੋਜ਼ਾ ਮਹਾਨ ਗੁਰਮਤਿ ਸਮਾਗਮ ਆਰੰਭ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸ੍ਰੀ ਆਕਾਲ ਤਖਤ ਸਾਹਿਬ ਤਸਵੀਰ:- ਸੁਖਜਿੰਦਰ ਸਿੰਘ ਢੱਡੇ
*ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਸਮਾਗਮਾਂ ਚ ਸ਼ਿਰਕਤ ਕਰਨ ਲਈ ਉਚੇਚੇ ਤੌਰ ਤੇ ਪਹੁੰਚੇ ਇੰਗਲੈਂਡ 
*ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਪਹੁੰਚ ਰਹੇ ਪੰਜ ਪਿਆਰੇ ਅੰਮ੍ਰਿਤ ਛਕਾ ਕੇ ਸੰਗਤਾਂ ਨੂੰ ਲਾਉਣਗੇ ਗੁਰੂ ਲੜੁ 

ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਦੇ ਸ਼ਹਿਰ ਮਾਨਚੈਸਟਰ ਦੇ ਹੀਟਨ ਪਾਰਕ ਸੀਫਫੁੱਟ ਲੇਨ ਵਿਖੇ ਸਿੱਖ ਫਾਉਂਡੇਸ਼ਨ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਾਨਚੈਸਟਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ, ਗੁਰਦੁਆਰਾ ਦਸਮੇਸ਼ ਸਿੱਖ ਟੈਪਲ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਸਦਕਾ 4 ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਆਗੂ ਸ ਅਮਰੀਕ ਸਿੰਘ ਰਾਠੌਰ ਨੇ ਦੱਸਿਆ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਚ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਸ਼੍ਰੀ ਦਰਬਾਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਪਹੁੰਚ ਰਹੇ ਹਨ। ਇਨ੍ਹਾਂ ਧਾਰਮਿਕ ਸਮਾਗਮਾਂ ਚ ਵਿਸ਼ੇਸ਼ ਤੌਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪਹੁੰਚ ਰਹੇਂ ਪੰਜ ਪਿਆਰੇ ਸੰਗਤਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਉਣਗੇ। ਇਨ੍ਹਾਂ ਧਾਰਮਿਕ ਸਮਾਗਮਾਂ ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ,ਭਾਈ ਮਨਪ੍ਰੀਤ ਸਿੰਘ ਕਾਨਪੁਰੀ ਸਮੇਤ ਵੱਡੀ ਗਿਣਤੀ ਚ ਰਾਗੀ ਜਥੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ। ਇਨ੍ਹਾਂ ਧਾਰਮਿਕ ਸਮਾਗਮਾਂ ਚ ਰੋਜ਼ਾਨਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਦੀ ਸੇਵਾ ਨਿਭਾਈ ਜਾ ਰਹੀ ਹੈ। ਇਨ੍ਹਾਂ ਧਾਰਮਿਕ ਸਮਾਗਮਾਂ ਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਿਰਕਤ ਕਰਕੇ ਗੁਰੂ ਇਤਿਹਾਸ ਸਰਵਣ ਕੀਤਾ ਜਾ ਰਿਹਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous article‘ਸੋਚ ਚੰਗੀ ਨਾ ਰੱਖੇ ‘ਜਥੇਦਾਰ’
Next articleਯਾਤਰੀਆਂ ਨਾਲ ਭਰਿਆ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਦੇ ਚਾਰ ਮੈਂਬਰਾਂ ਸਮੇਤ 61 ਲੋਕਾਂ ਦੀ ਮੌਤ