ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਤੇ ਦੇਵੇਗਾ ਪਹਿਰਾ: ਲੱਖੀ

ਫੋਟੋ : ਅਜਮੇਰ ਦੀਵਾਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਸਬੰਧੀ ਕੀਤੀ ਬੈਠਕ 
ਹੁਸ਼ਿਆਰਪੁਰ (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਅੱਗੇ ਤੋਂ ਵੀ ਹਰ ਇੱਕ ਵਰਕਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਜਨ ਵੱਧ ਹੈ ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਜਥੇਦਾਰ ਲਖਵਿੰਦਰ ਸਿੰਘ ਲੱਖੀ ਨੇ ਸ਼ਹਿਰੀ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਸਬੰਧੀ ਕੀਤੀ ਗਈ ਬੈਠਕ ਨੂੰ  ਸੰਬੋਧਨ ਕਰਦੇ ਹੋਏ ਕਹੇ ਲਖਵਿੰਦਰ ਲੱਖੀ ਨੇ ਕਿਹਾ ਕਿ ਅਕਾਲੀ ਦਲ ਦੀ ਅੰਦਰੂਨੀ ਘਟਨਾਵਾਂ  ਦਾ ਅਕਾਲੀ ਦਲ ਦੀ ਮੁਡਲੀ ਸੋਚ ਨੂੰ ਕੋਈ ਫਰਕ ਨਹੀਂ ਪਵੇਗਾ ਅਕਾਲੀ ਦਲ ਸ਼ੁਰੂ ਤੋਂ ਹੀ ਪੰਜਾਬ ਤੇ ਪੰਜਾਬੀਅਤ ਦੀ ਰਾਖੀ ਲਈ ਕੰਮ ਕਰਦਾ ਆਇਆ ਹੈ ਅੱਗੇ ਤੋਂ ਵੀ ਇਹ ਕੰਮ ਜਾਰੀ ਰੱਖੇਗਾ ਉਹਨਾਂ ਨੇ ਕਿਹਾ ਹੁਣ ਅਕਾਲੀ ਦਲ ਦੇ ਵਰਕਰਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਵੱਧ ਤੋਂ ਵੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦਾ ਕੰਮ ਮੁਕੰਮਲ ਕਰਨ ਇਸ ਸਬੰਧ ਵਿੱਚ ਉਹਨਾਂ ਨੇ ਵੱਖ-ਵੱਖ ਵਰਕਰਾਂ ਨੂੰ ਅਲੱਗ ਅਲੱਗ ਜਿੰਮੇਵਾਰੀਆਂ ਵੀ ਸੌਂਪੀਆਂ।ਇਸ ਮੌਕੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਦੱਸਿਆ ਸੁਖਬੀਰ  ਬਾਦਲ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਲਈ ਦਰਖਤ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਉਹਨਾਂ ਦੱਸਿਆ ਇਸ ਵਾਰ ਕੇਵਲ ਉਹ ਦਰਖਤ ਹੀ ਲਗਾਏ ਜਾ ਰਹੇ ਹਨ ਜਿਨਾਂ ਦਾ ਵਾਤਾਵਰਨ ਦੇ ਨਾਲ ਡੂੰਘਾ ਰਿਸ਼ਤਾ ਹੈ ਉਹਨਾਂ ਨੇ ਇਸ ਮੌਕੇ ਅਪੀਲ ਵੀ ਕੀਤੀ ਕਿ ਜਿਹੜੇ ਲੋਕ ਦਰਖਤ ਲਗਾਉਣਾ ਚਾਹੁੰਦੇ ਹਨ ਅਤੇ ਉਸਨੂੰ ਪਾਲ ਸਕਦੇ ਹਨ ਪਰ ਦਰਖਤ ਲੈਣ ਤੋਂ ਅਸਮਰਥ ਹਨ ਉਹ ਸ਼੍ਰੋਮਣੀ ਅਕਾਲੀ ਦਲ ਦੇ ਹੁਸ਼ਿਆਰਪੁਰ ਦਫਤਰ  ਜਾਂ ਮੇਰੇ ਨਾਲ ਸੰਪਰਕ ਕਰ ਸਕਦੇ ਹਨ ਇਸ ਮੌਕੇ ਸ਼ਹਿਰੀ ਪ੍ਰਧਾਨਸਰਕਲ ਪ੍ਰਧਾਨ ਜਹਾਨ ਖੇਲਾਂ ਜਗਤਾਰ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਬੈਠਕ ਵਿੱਚ ਸਾਬਕਾ ਐਮਸੀ ਨਰਿੰਦਰ ਸਿੰਘ, ਸੁਰਜੀਤ ਸਿੰਘ ਬੰਗੜ ਸਰਕਲ ਜਹਾਨ ਖੇਲਾਂ ਦੇ ਪ੍ਰਧਾਨ ਜਗਤਾਰ ਸਿੰਘ ਇਕਬਾਲ ਸਿੰਘ ਗੋਪੀ ਅਤੇ ਲਖਵੀਰ ਸਿੰਘ ਵੀਰ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸੰਤ ਲਛਮਣ ਦਾਸ ਜੀ ਦੀ ਅਗਵਾਈ ‘ਚ ਗੋਪਾਲਪੁਰ ਵਿਖੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ
Next articleਪਿੰਡ ਸੱਗਰਾਂ ਦੇ ਦੁਕਾਨਦਾਰ ਨੂੰ ਗੋਲੀ ਮਾਰਨ ਵਾਲੇ ਚਾਰ ਵਿਅਕਤੀਆਂ ਚੋਂ ਇੱਕ ਕਾਬੂ : ਐਸਪੀ ਸਰਬਜੀਤ ਬਾਹੀਆ