HOME ਮਨਜੀਤ ਸਿੰਘ ਭੰਡਾਲ ਤੇ ਚਰਨਪ੍ਰੀਤ ਸਿੰਘ ਯੂ ਕੇ ਦੁਆਰਾ 120 ਵਿਦਿਆਰਥੀਆਂ ਨੂੰ...

ਮਨਜੀਤ ਸਿੰਘ ਭੰਡਾਲ ਤੇ ਚਰਨਪ੍ਰੀਤ ਸਿੰਘ ਯੂ ਕੇ ਦੁਆਰਾ 120 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ

ਭਵਿੱਖ ਵਿੱਚ ਵੀ ਸਕੂਲ ਨੂੰ ਹਰ ਪ੍ਰਕਾਰ ਦਾ ਸਹਿਯੋਗ  ਦੇਣ ਦਾ ਭਰੋਸਾ 

ਕਪੂਰਥਲਾ,  (ਸਮਾਜ ਵੀਕਲੀ)  ( ਵਿਸ਼ੇਸ਼ ਪ੍ਰਤੀਨਿਧ)– ਸਰਕਾਰੀ ਪ੍ਰਾਇਮਰੀ ਸਕੂਲ ਭੰਡਾਲ ਦੋਨਾ, ਜ਼ਿਲ੍ਹਾ ਕਪੂਰਥਲਾ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਸਹਿਯੋਗ ਪਾਉਂਦਿਆਂ ਪਿੰਡ ਭੰਡਾਲ ਦੋਨਾ ਦੇ ਵਸਨੀਕ ਸਰਦਾਰ ਮਨਜੀਤ ਸਿੰਘ ਭੰਡਾਲ, ਉਹਨਾਂ ਦੇ ਭਤੀਜੇ ਚਰਨਪ੍ਰੀਤ ਸਿੰਘ (ਇੰਗਲੈਂਡ) ਤੇ ਉਹਨਾਂ ਦੇ ਸਪੁੱਤਰ ਹਰਜੋਤ ਸਿੰਘ (ਮਸ਼ਹੂਰ ਕਬੱਡੀ ਖਿਡਾਰੀ) ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਮਨਜੀਤ ਸਿੰਘ ਜੀ ਨੇ ਆਖਿਆ ਕਿ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਇਹ ਜ਼ਰੂਰੀ ਹੈ ਕਿ ਉਹਨਾਂ ਦੀ ਵਿੱਦਿਆ ਨਾਲ ਜੁੜੀ ਹੋਈ ਹਰ ਲੋੜ ਪੂਰੀ ਕੀਤੀ ਜਾਵੇ। ਚਰਨਪ੍ਰੀਤ ਸਿੰਘ (ਇੰਗਲੈਂਡ) ਨੇ ਸਰਕਾਰੀ ਪ੍ਰਾਇਮਰੀ/ ਮਿਡਲ ਸਕੂਲ ਭੰਡਾਲ ਦੋਨਾ ਦੀ ਦਿੱਖ ਅਤੇ ਅਕਾਦਮਿਕ ਪ੍ਰਾਪਤੀਆਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਅਜਿਹੇ ਸਕੂਲ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਹੋਰਨਾਂ ਅਧਿਆਪਕਾਂ ਅਤੇ ਸਕੂਲਾਂ ਲਈ ਇੱਕ ਆਦਰਸ਼ ਵਾਂਗ ਹਨ। ਉਹਨਾਂ ਨੇ ਦੱਸਿਆ ਕਿ ਸਕੂਲ ਦੀ ਸਮੁੱਚੀ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਹੀ ਉਹਨਾਂ ਦੀ ਇਹ ਇੱਛਾ ਸੀ ਕਿ ਉਹ ਇਸ ਸਕੂਲ ਦੇ ਵਿਦਿਆਰਥੀਆਂ ਲਈ ਕੁੱਝ ਸਹਿਯੋਗ ਦੇਣ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਉਹਨਾਂ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਤਕਰੀਬਨ 120 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਅਤੇ ਸਕੂਲ ਦੇ ਵਿਕਾਸ ਕਾਰਜਾਂ ਲਈ ਮਾਲੀ ਸਹਾਇਤਾ ਵੀ ਦਿੱਤੀ। ਉਹਨਾਂ ਵਿਸ਼ਵਾਸ ਦਵਾਇਆ ਕਿ ਉਹ ਭਵਿੱਖ ਵਿੱਚ ਵੀ ਸਕੂਲ ਨੂੰ ਸਹਿਯੋਗ ਦਿੰਦੇ ਰਹਿਣਗੇ। ਪ੍ਰਾਇਮਰੀ ਸਕੂਲ ਇੰਚਾਰਜ ਮੈਡਮ ਮੁਨੱਜ਼ਾ ਇਰਸ਼ਾਦ ਨੇ ਦਾਨੀ ਸੱਜਣਾਂ ਦਾ ਧੰਨਵਾਦ ਕਰਦੇ ਆਖਿਆ ਕਿ ਕਿਸੇ ਵੀ ਵਿੱਦਿਅਕ ਸੰਸਥਾ ਦੇ ਵਿਕਾਸ ਵਿੱਚ ਉਸ ਪਿੰਡ ਦੀ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ, ਮਾਪਿਆਂ ਅਤੇ ਪਿੰਡ ਵਾਸੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਜਿਸ ਦੇ ਲਈ ਮੈਡਮ ਮੁਨੱਜ਼ਾ ਇਰਸ਼ਾਦ ਅਤੇ ਅਮਿਤ ਸ਼ਰਮਾ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਜੋ ਅਕਸਰ ਹੀ ਸਕੂਲ ਦੇ ਕੰਮਾਂ ਵਿੱਚ ਹਮੇਸ਼ਾ ਸੇਵਾ ਦੇਣ ਲਈ ਤਿਆਰ ਰਹਿੰਦੇ ਹਨ। ਇਸ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਭੰਡਾਲ ਦੋਨਾ ਤੋਂ  ਮੋਨਿਕਾ ਚੌਧਰੀ, ਅਧਿਆਪਕ ਸੰਦੀਪ ਕੁਮਾਰ ਅਤੇ ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਤੋਂ ਸਾਇੰਸ ਅਧਿਆਪਕ ਅਮਿਤ ਸ਼ਰਮਾ ਅਤੇ ਹਿੰਦੀ ਅਧਿਆਪਕਾ  ਰਜ਼ੀਆ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਗਰ ਕੌਂਸਲਾਂ ਦੀਆਂ ਚੋਣਾਂ ਪੁਰਾਣੀ ਵਾਰਡਬੰਦੀ ਅਨੁਸਾਰ ਹੀ ਕਰਵਾਈਆਂ ਜਾਣ – ਸੁਭਾਸ਼ ਸ਼ਰਮਾ
Next articleਨਕੋਦਰ ਤੋਂ ਜਗਰਾਉਂ ਸੜਕ ਵਿੱਚ ਪਏ ਖੱਡਿਆਂ ਕਾਰਨ ਇੱਟਾ ਦਾ ਭਰਿਆ ਟਰੱਕ ਪਲਟਿਆ, ਟਰੱਕ ਡਰਾਈਵਰ ਵਾਲ -ਵਾਲ ਬੱਚਿਆਂ