
ਭੀਖੀ,(ਸਮਾਜ ਵੀਕਲੀ) ( ਕਮਲ ਜਿੰਦਲ ) ਪਿੰਡ ਮੂਲੇ ਸਿੰਘ ਵਾਲਾ ਵਿਖੇ ਵੱਖ ਵੱਖ ਪਾਰਟੀਆਂ ਨੂੰ ਛੱਡ 20 ਦੇ ਕਰੀਬ ਪਰਿਵਾਰਾਂ ਨੇ ਭਾਜਪਾ ਪਾਰਟੀ ਜੁਆਇਨ ਕੀਤੀ ਇਸ ਮੌਕੇ ਇਹਨਾਂ ਪਰਿਵਾਰਾਂ ਨੂੰ ਗੁਰਤੇਜ ਸਿੰਘ ਢੈਪਈ ਮੰਡਲ ਪ੍ਰਧਾਨ ਨੇ ਪਾਰਟੀ ਦਾ ਸਰੋਪਾ ਪਹਿਨਾ ਕੇ ਪਾਰਟੀ ਵਿੱਚ ਆਉਣ ਤੇ ਸਵਾਗਤ ਕੀਤਾ ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅੱਜ ਪੰਜਾਬ ਵਿੱਚ ਵੱਡੇ ਪੱਧਰ ਤੇ ਲੋਕ ਭਾਜਪਾ ਸਰਕਾਰ ਵਿੱਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਦਾ ਸਾਥ ਸਭ ਦਾ ਵਿਕਾਸ ਕਰਦੇ ਹਨ ।ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਗੁਰਤੇਜ ਸਿੰਘ, ਸੁਖਚੈਨ ਸਿੰਘ, ਸੁਰਜੀਤ ਸਿੰਘ ,ਪਰਮੇਲ ਸਿੰਘ, ਜਗਜੀਤ ਸਿੰਘ ,ਗੁਰਜੰਟ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਬਲਤੇਜ ਸਿੰਘ, ਜੁੰਮਾ ਖਾਨ, ਤਰਸੇਮ ਸਿੰਘ, ਮਨਜੀਤ ਕੌਰ ਆਦਿ ਲੋਕਾ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਬੀਜੇਪੀ ਆਗੂ ਜਥੇਦਾਰ ਹਰਬਚਨ ਸਿੰਘ ਅਤੇ ਡਾਕਟਰ ਮਨਦੀਪ ਸਿੰਘ ਅਤੇ ਦਲਵਾਰਾ ਸਿੰਘ ਨੇ ਬੀਜੇਪੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ।