ਚੰਡੀਗੜ੍ਹ (ਸਮਾਜ ਵੀਕਲੀ): ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 30 ਸਟਾਰ ਪ੍ਰਚਾਰਕਾਂ ਦਾ ਐਲਾਨ ਕਰ ਦਿੱਤਾ ਹੈ। ਪਿਛਲੇ ਦਿਨੀਂ ਉੱਤਰਾਖੰਡ ਚੋਣਾਂ ਲਈ ਐਲਾਨੇ ਸਟਾਰ ਪ੍ਰਚਾਰਕਾਂ ’ਚੋਂ ਨਵਜੋਤ ਸਿੰਘ ਸਿੱਧੂ ਦਾ ਨਾਮ ਗ਼ਾਇਬ ਸੀ, ਪਰ ਅੱਜ ਪੰਜਾਬ ਚੋਣਾਂ ਲਈ ਐਲਾਨੇ ਸਟਾਰ ਪ੍ਰਚਾਰਕਾਂ ਵਿਚ ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਨਾਮ ਹਨ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਸੂਚੀ ਅਨੁਸਾਰ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਿਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਅੰਬਿਕਾ ਸੋਨੀ, ਪੰਜਾਬ ਇੰਚਾਰਜ ਹਰੀਸ਼ ਚੌਧਰੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੀਰਾ ਕੁਮਾਰ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ, ਅਜੈ ਮਾਕਨ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਆਨੰਦ ਕੁਮਾਰ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਦੀਪੇਂਦਰ ਹੁੱਡਾ, ਰਾਜਾ ਵੜਿੰਗ, ਰਮਿੰਦਰ ਆਵਲਾ ਆਦਿ ਸ਼ਾਮਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly