ਫਾਜ਼ਿਲਕਾ- ਪੰਜਾਬ ਵਿੱਚ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਅਨੁਸਾਰ ਫਾਜ਼ਿਲਕਾ ਦੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਦਮ ਕੱਲ੍ਹ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀ ਕਾਰਵਾਈ ਤੋਂ ਬਾਅਦ ਚੁੱਕਿਆ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਵਿਜੀਲੈਂਸ ਵਿਭਾਗ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਇੱਕ ਮਾਮਲੇ ਵਿੱਚ ਨਿਪਟਾਰਾ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਸੀ। ਸਰਕਾਰ ਵੱਲੋਂ ਸਖ਼ਤ ਸੰਦੇਸ਼ ਦਿੰਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ,”ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਵੱਡਾ ਜਾਂ ਛੋਟਾ ਨਹੀਂ ਦੇਖਿਆ ਜਾਵੇਗਾ। ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ।” ਪੰਜਾਬ ਸਰਕਾਰ ਦੀ ਇਹ ਕਾਰਵਾਈ ਦਰਸਾਉਂਦੀ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



