(ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਨਸ਼ਾ ਤਸਕਰੀ ਮਾਮਲੇ ਵਿਚ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗਠਿਤ ਕੀਤੇ ਇੱਕ ਹੋਰ ਜਾਂਚ ਪੈਨਲ (ਕਮੇਟੀ) ਨੂੰ ਸਿਰੇ ਦੀ ਹਨੇਰਗਰਦੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਨਸ਼ਾ ਤਸਕਰੀ ਵਿਚ ਬਦਨਾਮ ਵੱਡੀਆਂ ਮੱਛੀਆਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮ ਉੱਤੇ ਤੁਰ ਪਏ ਹਨ। ਸੂਬਾ ਸਰਕਾਰ ਦਾ ਮਨਸ਼ਾ ਇਸ ਮਾਮਲੇ ਨੂੰ ਹੋਰ ਲਮਕਾਉਣਾ ਅਤੇ 2022 ਦੀਆਂ ਚੋਣਾਂ ਲੰਘਾਉਣਾ ਹੈ।
ਉਨ੍ਹਾਂ ਸਵਾਲ ਕੀਤਾ ਕਿ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਹੱਥ ਪਾਉਣ ਅਤੇ ਸਲਾਖ਼ਾਂ ਪਿੱਛੇ ਸੁੱਟਣ ਲਈ ਹੋਰ ਕਿੰਨੀਆਂ ਜਾਂਚ ਟੀਮਾਂ ਬਣਾਉਣੀਆਂ ਪੈਣਗੀਆਂ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਚਾਲਾਂ ਅਤੇ ਚੁਸਤ ਚਲਾਕੀਆਂ ਨੂੰ ਪੈਨੀ ਨਜ਼ਰ ਨਾਲ ਦੇਖ ਰਹੇ ਹਨ ਅਤੇ ਸਭ ਸਮਝਦੇ ਹਨ। ਮਾਨ ਨੇ ਕਿਹਾ ਕਿ ਇੱਕ ਪਾਸੇ ਸੁਖਬੀਰ ਬਾਦਲ ਕਹਿੰਦੇ ਹਨ ਕਿ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹੈ, ਜਦੋਂਕਿ ਦੂਜੇ ਪਾਸੇ ਇਹ ਕਹਿੰਦੇ ਨਹੀਂ ਥੱਕਦੇ ਕਿ ਉਹ ਡਰਦੇ ਨਹੀਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly