ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ ਵਿਚ ਕੀਤੀ ਗਈ ਸੋਧ ਨੂੰ ਕਿਰਤੀਆਂ ਦੇ ਹਿੱਤਾਂ ਦੇ ਵਿਰੋਧੀ ਦੱਸਿਆ ਹੈ।ਇਫਟੂ ਦੇ ਸੂਬਾ ਪ੍ਰਧਾਨ ਅਤੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਕਿਹਾ ਹੈ ਕਿ ਇਸ ਤਰ੍ਹਾਂ ਮਾਨ ਸਰਕਾਰ ਲੁਕਵੇ ਢੰਗ ਨਾਲ਼ ਕੇਂਦਰ ਦੀ ਮੋਦੀ ਸਰਕਾਰ ਦੇ ਕਿਰਤੀ ਵਿਰੋਧੀ ਚਾਰ ਕਿਰਤ ਕੋਡਾਂ ਨੂੰ ਲੁਕਵੇਂ ਢੰਗ ਨਾਲ਼ ਲਾਗੂ ਕਰ ਰਹੀ ਹੈ।ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿਚ ਪਹਿਲਾਂ ਹੀ ਕਿਰਤੀਆਂ ਕੋਲੋਂ 8 ਘੰਟੇ ਦੀ ਥਾਂ 10 ਘੰਟੇ ਕੰਮ ਲਿਆ ਜਾਂਦਾ ਸੀ ਪਰ ਮਾਨ ਸਰਕਾਰ ਨੇ ਉਹਨਾਂ ਦੇ ਦਿਹਾੜੀ ਦੇ ਕੰਮ ਦੇ 12 ਘੰਟੇ ਕਰਕੇ ਮਾਨ ਸਰਕਾਰ ਨੇ ਆਪਣਾ ਮਜਦੂਰ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



