ਮਾਨਸਾ (ਸਮਾਜ ਵੀਕਲੀ): ਇਥੋਂ ਨੇੜਲੇ ਪਿੰਡ ਭੈਣੀਬਾਘਾ ਵਿੱਚ ਕਿਸਾਨ ਕੁਲਵਿੰਦਰ ਸਿੰਘ (35) ਨੇ ਕਰਜ਼ੇ ਦੀ ਮਾਰ ਨਾ ਝੱਲਦਿਆਂ ਬੀਤੀ ਰਾਤ ਫਾਹਾ ਲੈ ਲਿਆ। ਪੁਲੀਸ ਨੇ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਮਾਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਸਿਰ ਸਟੇਟ ਬੈਂਕ ਆਫ ਇੰਡੀਆ, ਸੁਸਾਇਟੀ ਅਤੇ ਪ੍ਰਾਈਵੇਟ ਕਰਜ਼ਾ ਸੀ, ਜਿਸ ਨੂੰ ਉਤਾਰਨ ਲਈ ਕੁਲਵਿੰਦਰ ਸਿੰਘ ਨੇ ਪੂਰੀ ਮਿਹਨਤ ਕੀਤੀ ਪਰ ਕਰਜ਼ਾ ਨਾ ਉੱਤਰਿਆ। ਅੰਤ ਕੁਲਵਿੰਦਰ ਸਿੰਘ ਨੇ ਖ਼ੁਦਕੁਸ਼ੀ ਦਾ ਰਾਹ ਚੁਣਿਆ। ਕਿਸਾਨ ਨੇਤਾਵਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰਜ਼ੇ ਹੇਠ ਆਏ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਰ ਲੈ ਕੇ ਉਨ੍ਹਾਂ ਨੂੰ ਖ਼ੁਦਕੁਸ਼ੀ ਕਰਨ ਤੋਂ ਰੋਕਿਆ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly