ਮਾਨਸਾ: ਚੰਨੀ ਅਤੇ ਸਿੱਧੂ ਮੂਸੇਵਾਲਾ ਨੇ ਚੋਣ ਜ਼ਾਬਤਾ ਤੋੜਿਆ, ਕੇਸ ਦਰਜ

ਮਾਨਸਾ (ਸਮਾਜ ਵੀਕਲੀ): ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮਾਨਸਾ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ, ਜਿਸ ਦੌਰਾਨ ਮਾਨਸਾ ਪੁਲੀਸ ਨੇ ਉਨ੍ਹਾਂ ਸਮੇਤ ਹਲਕਾ ਮਾਨਸਾ ਤੋਂ ਸ਼ੁਭਦੀਪ ਸਿੱਧੂ ਮੂਸੇਵਾਲਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐੱਸਡੀਐੱਮ ਅਤੇ ਚੋਣ ਅਧਿਕਾਰੀ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ। ਵੱਖਰੇ ਤੌਰ ‘ਤੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਿਕਰਮ ਸਿੰਘ ਮੋਫ਼ਰ ਵਿਰੁੱਧ ਵੀ ‌ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਵਲੋਂ ਰੋਡ ਸੋਅ ਦੀ ਮਨਜ਼ੂਰੀ ਨਹੀਂ ਲਈ ਗਈ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੇਲ ਦੇ ਵੱਧ ਰਹੇ ਭਾਅ ਨਾਲ ਹਰ ਚੀਜ਼ ‘ਤੇ ਮਹਿੰਗਾਈ ਦਾ ਅਸਰ
Next articleਖੇਤਾਂ ’ਚ ਕੀਟਨਾਸ਼ਕਾਂ ਦੇ ਛਿੜਕਾਅ ਲਈ ਮੋਦੀ ਨੇ ਦੇਸ਼ ਭਰ ’ਚ 100 ਕਿਸਾਨ ਡਰੋਨ ਛੱਡੇ