ਮਾਨਸਾ (ਸਮਾਜ ਵੀਕਲੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਦੀ ਅਦਾਲਤ ਵਲੋਂ ਪੰਜਾਬ ਪੁਲੀਸ ਰਾਹੀਂ ਸੰਮਨ ਸੌਂਪੇ ਗਏ ਹਨ। ਮਾਨਸਾ ਪੁਲੀਸ ਅਨੁਸਾਰ ਸ੍ਰੀ ਚੰਨੀ ਨੂੰ ਮਾਨਸਾ ਦੀ ਅਦਾਲਤ ਵਿੱਚ 12 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਪੁਲੀਸ ਵਲੋਂ ਇਹ ਸੰਮਨ ਮਾਨਸਾ ਦੇ ਡੀਐੱਸਪੀ ਸੰਜੀਵ ਗੋਇਲ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਕੇ, ਉਸ ਵੇਲੇ ਸੌਂਪੇ, ਜਦੋਂ ਸ੍ਰੀ ਚੰਨੀ ਉਹ ਉਥੇ ਰਾਤ ਤੋਂ ਠਹਿਰੇ ਹੋਏ ਸਨ। ਜਾਣਕਾਰੀ ਅਨੁਸਾਰ ਇਹ ਸੰਪਨ, ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵੇਲੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਚੋਣ ਦੌਰਾਨ ਲੰਘੇ ਸਮੇਂ ਤੋਂ ਬਾਅਦ ਕੀਤੇ ਗਏ ਚੋਣ ਪ੍ਰਚਾਰ ਅਤੇ ਵੱਧ ਇਕੱਠ ਕਰਨ ਲਈ ਥਾਣਾ ਸਿਟੀ-1 ਵਿਖੇ ਦਰਜ ਮਾਮਲੇ ਸਬੰਧੀ ਹਨ। ਡੀਐੱਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪਹਿਲਾਂ ਵਿਦੇਸ਼ ਫੇਰੀ ਉਤੇ ਸਨ, ਜਿਸ ਕਰਕੇ ਸੰਮਨ ਸੌਪੇ ਨਹੀਂ ਜਾ ਸਕੇ ਸਨ ਅਤੇ ਹੁਣ ਉਨ੍ਹਾਂ ਦੇ ਬਾਹਰੋਂ ਆਉਣ ਤੋਂ ਬਾਅਦ ਅਚਾਨਕ ਹੀ ਮਾਨਸਾ ਆਉਣ ਕਾਰਨ ਇਹ ਤਾਲੀਮ ਕਰਵਾਏ ਗਏ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly