HOME ਮਾਨਸਰੋਵਰ ਸਾਹਿਤ ਅਕਾਦਮੀ ਦਾ ਲਾਈਵ ਪ੍ਰੋਗਰਾਮ ਸਰੋਤਿਆਂ ਦੀ ਪਹਿਲੀ ਪਸੰਦ ਬਣਦਾ ਜਾ...

ਮਾਨਸਰੋਵਰ ਸਾਹਿਤ ਅਕਾਦਮੀ ਦਾ ਲਾਈਵ ਪ੍ਰੋਗਰਾਮ ਸਰੋਤਿਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ – ਸੂਦ ਵਿਰਕ

2

ਰਾਜਸਥਾਨ/ਹਨੂੰਮਾਨਗੜ੍ਹ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ) ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 28 ਦਸੰਬਰ 2025 ਦਿਨ ਐਤਵਾਰ ਨੂੰ ਪੰਜਾਬੀ ਲਾਈਵ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਕਵੀ ਦਿਆਲ ਕੌਰ ਪਵਾਤ, ਇੰਦਰਜੀਤ ਕੌਰ ਵਡਾਲਾ, ਅਮਰਿੰਦਰ ਜੌਹਲ, ਚਰਨਜੀਤ ਡੱਬਵਾਲੀ ਅਤੇ ਚਰਨਜੀਤ ਅੱਟਾ ਨੇ ਸਮੂਲੀਅਤ ਕੀਤੀ। ਪਰ  ਸੁਖਦੇਵ ਭੱਟੀ ਕਿਸੇ ਤਕਨੀਕੀ ਖਰਾਬੀ ਕਾਰਨ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕੇ। ਪ੍ਰੋਗਰਾਮ ਦਾ ਆਗਾਜ਼ ਸੰਚਾਲਕ ਮਹਿੰਦਰ ਸੂਦ ਵਿਰਕ ਨੇ ਸ਼ਾਨਦਾਰ ਅੰਦਾਜ਼ ਵਿੱਚ ਕੀਤਾ। ਫਿਰ ਦਿਆਲ ਕੌਰ ਪਵਾਤ ਅਤੇ ਇੰਦਰਜੀਤ ਕੌਰ ਵਡਾਲਾ ਨੇ ਕਵਿਤਾਵਾਂ ਸੁਣਾ ਕੇ ਸਰੋਤਿਆਂ ਤੋਂ ਵਾਹ-ਵਾਹ ਖੱਟੀ। ਚਰਨਜੀਤ ਡੱਬਵਾਲੀ ਅਤੇ ਚਰਨਜੀਤ ਅੱਟਾ ਨੇ ਸੇਧ ਵਰਧਕ ਕਵਿਤਾਵਾਂ ਪੇਸ਼ ਕੀਤੀਆਂ। ਅਮਰਿੰਦਰ ਜੌਹਲ ਨੇ ਵੀ ਕਵਿਤਾਵਾਂ ਦੀ ਸਾਂਝ ਪਾਈ। ਪ੍ਰੋਗਰਾਮ ਪ੍ਰਬੰਧਕ ਇਕਬਾਲ ਸਿੰਘ ਸਹੋਤਾ ਅਤੇ ਸੰਸਥਾਪਕ ਮਾਨ ਸਿੰਘ ਸੁਥਾਰ ਤੇ ਚੇਅਰਮੈਨ ਮੈਡਮ ਸੀਯਾ ਭਾਰਤੀ ਜੀ ਨੇ ਕਵੀ ਦਰਬਾਰ ਵਿੱਚ ਸ਼ਾਮਿਲ ਸਾਰੇ ਕਵੀ ਸਾਹਿਬਾਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਦਾ ਐਲਾਨ ਕੀਤਾ। ਅਖੀਰ ਸੰਚਾਲਕ ਸੂਦ ਵਿਰਕ ਨੇ ਆਪਣੀ ਮੌਲਿਕ ਕਵਿਤਾ “ਖੁੱਦ ਨੂੰ ਤਰਾਸ਼” ਦੇ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਬਸਪਾ ਪੰਜਾਬ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਮਨੇਰਗਾ ਨੂੰ ਖਤਮ ਕਰਨ ਵਿਰੁੱਧ 2 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਤੇ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ –ਕਰੀਮਪੁਰੀ
Next articleਦਸਮ ਪਿਤਾ ਸਰਬੰਸਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ