ਜੱਥੇਦਾਰ ਨਿਮਾਣਾ ਭਾਈ ਘਨੱਈਆ ਜੀ ਦੀ ਸੋਚ ਤੇ ਪਹਿਰਾ ਦੇ ਰਹੇ ਹਨ-ਸੰਤ ਬਾਬਾ ਭੁਪਿੰਦਰ ਸਿੰਘ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪਿੰਡ ਅਜਨੋਦ ਵਿਖੇ ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ ਦੇ 73ਵੇਂ ਸਲਾਨਾ ਸ਼ਹੀਦੀ ਜੋੜ-ਮੇਲੇ ਤੇ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 787ਵਾਂ ਮਹਾਨ ਖੂਨਦਾਨ ਕੈਂਪ ਗੁ: ਸਾਹਿਬ ਬਾਬੇ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ । ਇਸ ਮੌਕੇ ਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਸੰਤ ਬਾਬਾ ਭੁਪਿੰਦਰ ਸਿੰਘ ਪਟਿਆਲਾ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਤੇ ਸਾਥੀਆਂ ਦੀ ਸ਼ਾਲਾਘਾ ਕਰਦਿਆਂ ਕਿਹਾ ਖੂਨਦਾਨ ਕੈਂਪ ਲਾਉਣੇ ਬਹੁਤ ਅਸਾਨ ਹੈ ਸਭ ਤੋਂ ਔਖਾ ਲੋੜਵੰਦ ਮਰੀਜ਼ਾਂ ਨੂੰ ਖੂਨ ਲੈ ਕੇ ਦੇਣਾ। ਮੈਂ ਵੀਹ-ਬਾਈ ਸਾਲਾਂ ਤੋਂ ਦੇਖ ਰਿਹਾ । ਜੱਥੇਦਾਰ ਨਿਮਾਣਾ ਨੂੰ ਪੰਜਾਬ ਦੇ ਕਿਸੇ ਜ਼ਿਲ੍ਹੇ ਵਿੱਚੋਂ ਲੋੜਵੰਦ ਮਰੀਜ਼ ਯਾਦ ਕਰਦੇ ਹਨ ਉਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਭਾਈ ਘਨੱਈਆ ਜੀ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਬਿਨਾਂ ਭੇਦ-ਭਾਵ ਨਿਸ਼ਕਾਮ ਰੂਪ ਵਿੱਚ ਖੂਨ ਲੈ ਕੇ ਦੇਣ ਦੀ ਸੇਵਾ ਨਿਭਾ ਰਹੇ ਹਨ ਇਨ੍ਹਾਂ ਤੇ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਹੈ ਇਸ ਮੌਕੇ ਤੇ ਸੁਖਜਿੰਦਰ ਸਿੰਘ ਸੁਖੀ ਅਜਨੌਦ ਨੇ ਦੱਸਿਆ ਸਿਧੂ ਹਸਪਤਾਲ ਦੋਰਾਹਾ ਦੇ ਡਾ: ਧਰਮਿੰਦਰ ਸਿੰਘ ਅਤੇ ਸ਼ਿਲਪੀ ਹਸਪਤਾਲ ਲੁਧਿਆਣਾ ਦੇ ਡਾ: ਗੌਰਵ ਖੰਨਾ ਦੀ ਦੇਖ-ਰੇਖ ਹੇਠ ਫਰੀ ਮੈਡੀਕਲ ਕੈਂਪ ਦੌਰਾਨ 500 ਮਰੀਜ਼ਾਂ ਦਾ ਫਰੀ ਚੈੱਕ-ਅਪ ਅਤੇ ਦਵਾਈਆਂ ਵੰਡੀਆਂ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ ਖੂਨਦਾਨ ਕੈਂਪ ਦੌਰਾਨ 270 ਬਲੱਡ ਯੂਨਿਟ ਸਿਵਲ ਹਸਪਤਾਲ, ਗੁਰਦੇਵ ਹਸਪਤਾਲ ਅਤੇ ਮੈਡੀਸਿਟੀ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਇਕੱਤਰ ਹੋਇਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਸਾਬਕਾ ਸਰਪੰਚ ਬਲਜੀਤ ਸਿੰਘ ਦਿਉਲ, ਬਲਦੇਵ ਸਿੰਘ ਸੰਧੂ, ਰਿਕੀ ਅਜਨੌਦ, ਲਵਪ੍ਰੀਤ ਸਿੰਘ ਲਾਲੀ, ਅਮਰਿੰਦਰ ਸਿੰਘ ਦਿਓਲ, ਅਵਤਾਰ ਸਿੰਘ ਸਿੱਧੂ ਕਾਨੂੰਗੋ, ਮੈਨੇਜਰ ਤਲਵਿੰਦਰ ਸਿੰਘ ਹੈਪੀ, ਬਲਰਾਜ ਸਿੰਘ ਸਿੱਧੂ,ਮੋਹਨ ਸਿੰਘ ਭੰਡਾਲ, ਸੁਖਵਿੰਦਰ ਸਿੰਘ ਰਿੰਕੂ, ਹਰਪ੍ਰੀਤ ਸਿੰਘ ਹੈਪੀ, ਪੰਚ ਬਲਜੀਤ ਸਿੰਘ, ਨਾਜਰ ਸਿੰਘ ਫੌਜੀ, ਸਵਰਨਜੀਤ ਸਿੰਘ ਗੋਲਡੀ, ਕੁਲਵੰਤ ਸਿੰਘ, ਬਾਬਾ ਜਗਦੇਵ ਸਿੰਘ, ਪਰਮ ਨੱਤ ਅਤੇ ਗੁ:ਬਾਬੇ ਸ਼ਹੀਦਾਂ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj



