HOME 74ਵੇਂ ਸ਼ਹੀਦੀ ਜੋੜ-ਮੇਲੇ ਤੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਅਤੇ ਫਰੀ...

74ਵੇਂ ਸ਼ਹੀਦੀ ਜੋੜ-ਮੇਲੇ ਤੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਲਾਇਆ

2
ਖੂਨਦਾਨ ਰਾਹੀਂ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ-ਵਿਧਾਇਕ ਗਿਆਸਪੁਰਾ 
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪਿੰਡ ਅਜਨੋਦ ਵਿਖੇ ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ ਦੇ 74ਵੇਂ ਸਲਾਨਾ ਸ਼ਹੀਦੀ ਜੋੜ-ਮੇਲੇ ਤੇ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 868ਵਾਂ ਮਹਾਨ ਖੂਨਦਾਨ ਕੈਂਪ ਗੁ: ਸਾਹਿਬ ਬਾਬੇ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਤੇ ਸਾਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਤੰਦਰੁਸਤ ਇਨਸਾਨ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ। ਖੂਨਦਾਨ ਰਾਹੀਂ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸੁਖਜਿੰਦਰ ਸਿੰਘ ਸੁੱਖੀ ਅਜਨੌਦ ਨੇ ਦੱਸਿਆ ਸਿੱਧੂ ਹਸਪਤਾਲ ਦੋਰਾਹਾ ਦੇ ਡਾਇਰੈਕਟਰ ਡਾ: ਗੁਰਸ਼ਰਨ ਕੌਰ ਸਿੱਧੂ, ਡਾ: ਧਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਫਰੀ ਮੈਡੀਕਲ ਕੈਂਪ ਦੌਰਾਨ 500 ਮਰੀਜ਼ਾਂ ਦਾ ਫਰੀ ਚੈਕ-ਅੱਪ ਅਤੇ ਦਵਾਈਆਂ ਵੰਡੀਆਂ ।  ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 100 ਬਲੱਡ ਯੂਨਿਟ ਰੈਡ ਕਰਾਸ ਸੁਸਾਇਟੀ ਅਤੇ ਮੈਡੀਸਿਟੀ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਇਕੱਤਰ ਹੋਇਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਸਾਬਕਾ ਸਰਪੰਚ ਬਲਜੀਤ ਸਿੰਘ ਦਿਉਲ, ਬਲਦੇਵ ਸਿੰਘ ਸੰਧੂ, ਰਿਕੀ ਅਜਨੌਦ, ਲਵਪ੍ਰੀਤ ਸਿੰਘ, ਜਤਿੰਦਰ ਸਿੰਘ ਹੈਪੀ ਹਰਨਾਪੁਰਾ, ਅਮਰਿੰਦਰ ਸਿੰਘ ਦਿਓਲ, ਅਵਤਾਰ ਸਿੰਘ ਸਿੱਧੂ ਕਾਨੂੰਗੋ, ਮੈਨੇਜਰ ਤਲਵਿੰਦਰ ਸਿੰਘ ਹੈਪੀ, ਮੋਹਨ ਸਿੰਘ ਭੰਡਾਲ, ਸੁਖਵਿੰਦਰ ਸਿੰਘ ਰਿੰਕੂ, ਮਾਸਟਰ ਗੁਰਬਚਨ ਸਿੰਘ, ਹਰਪ੍ਰੀਤ ਸਿੰਘ ਹੈਪੀ, ਜਤਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਮੱਲ੍ਹੀ, ਰਮਨਦੀਪ ਸਿੰਘ ਮੱਲ੍ਹੀ, ਪੰਚ ਬਲਜੀਤ ਸਿੰਘ, ਨਾਜਰ ਸਿੰਘ ਫ਼ੌਜੀ, ਸਵਰਨਜੀਤ ਸਿੰਘ ਗੋਲਡੀ, ਕੁਲਵੰਤ ਸਿੰਘ, ਬਾਬਾ ਜਗਦੇਵ ਸਿੰਘ, ਲਵਪ੍ਰੀਤ ਸਿੰਘ ਨੱਤ ਅਤੇ ਗੁ: ਬਾਬੇ ਸ਼ਹੀਦਾਂ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦਿੱਲੀ ਵਿੱਚ ਚਾਰ ਸਕੂਲਾਂ ਅਤੇ ਇੱਕ ਐਕਸਿਸ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ; ਦਿੱਲੀ ਪੁਲਿਸ ਨੇ ਤਲਾਸ਼ੀ ਮੁਹਿੰਮ ਜਾਰੀ ਰੱਖੀ ਹੈ
Next articleਹੋਲਾ-ਮਹੱਲਾ ਦੇ ਸ਼ੁੱਭ ਅਵਸਰ ‘ਤੇ ਦੋ ਰੋਜ਼ਾ ਐਕਿਊਪੰਕਚਰ ਕੈਂਪ ਅੱਜ ਤੋਂ