ਲੁਧਿਆਣਾ (ਸਮਾਜ ਵੀਕਲੀ): ਲੁਧਿਆਣਾ ਵਿੱਚ ਅੱਜ ਸਿਵਲ ਸਰਜਨ ਡਾ. ਐੱਸਪੀ ਸਿੰਘ ਨੂੰ ਵੀ ਕਰੋਨਾ ਹੋ ਗਿਆ। ਇਸ ਦੇ ਨਾਲ ਹੀ ਕਈ ਹੋਰ ਡਾਕਟਰਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਥੇ ਅੱਜ 670 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ ਤੇ 2 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਲੁਧਿਆਣਾ ਤੇ ਇੱਕ ਬਾਹਰਲੇ ਜ਼ਿਲ੍ਹੇ ਨਾਲ ਸਬੰਧਤ ਸੀ। ਸਿਹਤ ਵਿਭਾਗ ਮੁਤਾਬਕ ਅੱਜ ਸਿਵਲ ਸਰਜਨ ਡਾ. ਐੱਸਪੀ ਸਿੰਘ ਦੀ ਰਿਪਰੋਟ ਵੀ ਕਰੋਨਾ ਪਾਜ਼ੇਟਿਵ ਆਈ ਹੈ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਡਾ. ਰੇਣੂਕਾ ਦਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਇਲਾਵਾ ਅਸਿਸਟੈਂਟ ਸਿਵਲ ਸਰਜਨ ਡਾ. ਵਿਵੇਕ ਕਟਾਰਿਆ ਤੇ ਉਨ੍ਹਾਂ ਦੀ ਪਤਨੀ ਡਾ. ਮੋਨਿਕਾ, ਡਾ. ਹਰਿੰਦਰ ਸੂਦ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly