ਨਵੀਂ ਦਿੱਲੀ (ਸਮਾਜ ਵੀਕਲੀ): ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਕਈ ਸਿਆਸੀ ਪਾਰਟੀਆਂ ਦੇ ਮਹਾਰਥੀਆਂ ਨੂੰ ਧੂੜ ਚਟਾ ਦਿੱਤੀ ਹੈ। ਇਨ੍ਹਾਂ ਵਿੱਚ ਦੋ ਮੌਜੂਦਾ ਤੇ ਪੰਜ ਸਾਬਕਾ ਮੁੱਖ ਮੰਤਰੀ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਤਰਾਖੰਡ ਦੇ ਉਨ੍ਹਾਂ ਦੇ ਹਮਰੁਤਬਾ ਪੁਸ਼ਕਰ ਸਿੰਘ ਧਾਮੀ ਆਪੋ-ਆਪਣੀਆਂ ਸੀਟਾਂ ਹਾਰ ਗਏ ਹਨ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਸਿੰਘ ਰਾਵਤ ਅਤੇ ਪੰਜਾਬ ਦੇ ਦੋ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਤੇ ਅਮਰਿੰਦਰ ਸਿੰਘ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly