ਮੋਰਿੰਡਾ, (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ): ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿੱਚ ਮਾਰਚ ਮਹੀਨੇ ਦੌਰਾਨ ਹੋਈਆਂ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਾਬਕਾ ਸਰੀਰਕ ਸਿੱਖਿਆ ਅਧਿਆਪਕ ਗੁਰਨਾਮ ਸਿੰਘ ਚਨਾਲੋ ਵੱਲੋਂ ਵਿਦਿਆਰਥੀਆਂ ਨੂੰ ਨਗਦ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਸੇਵਾ ਮੁਕਤ ਅਧਿਆਪਕ ਗੁਰਨਾਮ ਸਿੰਘ ਪਿਛਲੇ ਕਈ ਸਾਲਾਂ ਤੋਂ ਇਸ ਤਰ੍ਹਾਂ ਦੇ ਉਪਰਾਲਿਆਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਦੇ ਆ ਰਹੇ ਹਨ, ਜਿਸ ਨਾਲ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਸਿਖਣ ਦੀ ਲਗਨ ਵਧ ਰਹੀ ਹੈ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕੁਲਵੰਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਨੇ ਸਾਬਕਾ ਅਧਿਆਪਕ ਗੁਰਨਾਮ ਸਿੰਘ ਦੇ ਇਸ ਸਰਾਹਣਯੋਗ ਉਪਰਾਲੇ ਲਈ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਪ੍ਰੇਰਣਾ ਨਾਲ ਵਿਦਿਆਰਥੀਆਂ ਵਿੱਚ ਸਿੱਖਿਆ ਪ੍ਰਤੀ ਹੋਰ ਰੁਝਾਨ ਪੈਦਾ ਹੁੰਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly
