ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਰਾਸ਼ਟਰੀ ਅੰਦੋਲਨ ਤੇਜ਼ -ਅਮਰੀਕ ਸਿੰਘ

ਉਨ੍ਹਾਂ ਨੇ ਕਿਹਾ ਕਿ ਆਰ ਸੀ ਐੱਫ ਐਂਪਲਾਈਜ਼ ਯੂਨੀਅਨ ਅਤੇ ਫਰੰਟ ਅਗੇਂਸਟ ਐੱਨ ਪੀ ਐੱਸ ਇਨ ਰੇਲਵੇ ਦੀ ਅਗਵਾਈ ਵਿੱਚ ਰੇਲਵੇ ਕਰਮਚਾਰੀਆਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਚੌਕ (ਵਰਕਸ਼ਾਪ ਚੌਕ) ‘ਤੇ ਇਕੱਠੇ ਹੋ ਕੇ 30 ਮਾਰਚ ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਣ ਵਾਲੇ ਰਾਸ਼ਟਰਵਿਆਪੀ ਵਿਰੋਧ ਪ੍ਰਦਰਸ਼ਨ ਲਈ ਜਨਸਮਰਥਨ ਜੁਟਾਇਆ। ਅਮਰੀਕ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਰਮਚਾਰੀਆਂ ਨੂੰ ਯੂਨੀਫਾਈਡ ਪੈਨਸ਼ਨ ਸਕੀਮ ਜਾਂ ਨਵੀਂ ਪੈਨਸ਼ਨ ਸਕੀਮ ਵਿੱਚ ਰਹਿਣ ਦਾ ਵਿਕਲਪ ਦਿੱਤਾ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ “ਅਸੀਂ ਫਰੰਟ ਅਗੇਂਸਟ ਐੱਨ ਪੀ ਐੱਸ ਇਨ ਰੇਲਵੇ ਅਤੇ ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਦੀ ਤਰਫ਼ੋਂ ਇਸ ਦਾ ਵਿਰੋਧ ਕਰਦੇ ਹਾਂ, ਕਿਉਂਕਿ ਯੂਨੀਫਾਈਡ ਪੈਨਸ਼ਨ ਸਕੀਮ ਨਵੀਂ ਪੈਨਸ਼ਨ ਸਕੀਮ ਤੋਂ ਵੀ ਬਦਤਰ ਹੈ। ਕਰਮਚਾਰੀਆਂ ਦੀ ਮਿਹਨਤ ਨਾਲ ਕਮਾਏ ਪੈਸੇ ਨੂੰ ਹੜੱਪ ਲੈਣਾ ਸਰਕਾਰ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਅਤੇ ਕਰਮਚਾਰੀਆਂ ਨਾਲ ਜ਼ਬਰਦਸਤ ਨਾਇੰਸਾਫ਼ੀ ਹੈ, ਜਿਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਇਸ ਲਈ ਆਰ ਸੀ ਐੱਫ ਐਂਪਲਾਈਜ਼ ਯੂਨੀਅਨ ਵੱਲੋਂ ਕਰਮਚਾਰੀਆਂ ਨੂੰ ਨਾਲ ਲੈ ਕੇ ਅੱਜ ਪੈਂਫਲੇਟ ਵੰਡੇ ਗਏ ਅਤੇ ਲੋਕਾਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।”
ਇਸ ਅੰਦੋਲਨ ਦਾ ਮੁੱਖ ਟੀਚਾ “ਨਵੀਂ ਪੈਨਸ਼ਨ ਯੋਜਨਾ ਅਤੇ ਯੂਨੀਫਾਈਡ ਪੈਨਸ਼ਨ ਸਕੀਮ ਐੱਨ ਪੀ ਐੱਸ/ ਯੂ ਪੀ ਐਸ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਯੋਜਨਾ ਓ ਪੀ ਐੱਸ ਬਹਾਲ ਕਰਨ ਦੀ ਮੰਗ” ਨੂੰ ਸਰਕਾਰ ਦੇ ਸਾਹਮਣੇ ਪ੍ਰਭਾਵੀ ਢੰਗ ਨਾਲ ਰੱਖਣਾ ਹੈ।
ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ ਲਈ 28 ਮਾਰਚ ਨੂੰ ਸਵੇਰੇ 8:00 ਵਜੇ ਆਰ ਸੀ ਐੱਫ ਦੇ ਫਰਨੀਸ਼ਿੰਗ ਸ਼ਾਪ ਦੇ ਸਾਹਮਣੇ ਇੱਕ ਵਿਸ਼ੇਸ਼ ਜਨ ਜਾਗਰਣ ਅਭਿਆਨ ਆਯੋਜਿਤ ਕੀਤਾ ਜਾਵੇਗਾ, ਜਿੱਥੇ ਯੂਨੀਅਨ ਦੇ ਨੇਤਾ ਕਰਮਚਾਰੀਆਂ ਨੂੰ ਸੰਬੋਧਿਤ ਕਰਨਗੇ।
ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਅਤੇ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਨਾਲ ਮਿਲ ਕੇ ਰੇਲਵੇ ਕਰਮਚਾਰੀਆਂ ਨੇ ਇਸ ਮੁੱਦੇ ਨੂੰ ਰਾਸ਼ਟਰੀ ਏਜੰਡਾ ‘ਤੇ ਲੈ ਆਂਦਾ ਹੈ। ਪੂਰੇ ਦੇਸ਼ ਵਿੱਚ ਰੇਲਵੇ ਕਰਮਚਾਰੀ ਇਕਜੁੱਟ ਹੋ ਕੇ ਇਸ ਅੰਦੋਲਨ ਨੂੰ ਅੱਗੇ ਵਧਾ ਰਹੇ ਹਨ। 30 ਮਾਰਚ ਨੂੰ ਜੰਤਰ-ਮੰਤਰ ‘ਤੇ ਹੋਣ ਵਾਲੇ ਪ੍ਰਤੀਕਾਤਮਕ ਵਿਰੋਧ ਪ੍ਰਦਰਸ਼ਨ ਵਿੱਚ ਦੇਸ਼ ਭਰ ਦੇ ਰੇਲਵੇ ਕਰਮਚਾਰੀ ਆਪਣੇ-ਆਪਣੇ ਜ਼ੋਨ ਅਤੇ ਡਿਵੀਜ਼ਨ ਤੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj