HOME ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਦਾ ਤਾਜਪੋਸ਼ੀ ਭਲਕੇ

ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਦਾ ਤਾਜਪੋਸ਼ੀ ਭਲਕੇ

3
ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਕਰਣਗੇ ਵਿਸ਼ੇਸ਼ ਤੌਰ ਤੇ ਸ਼ਿਰਕਤ
ਗੜ੍ਹਸ਼ੰਕਰ  (ਸਮਾਜ ਵੀਕਲੀ)  (ਬਲਵੀਰ ਚੌਪੜਾ)-ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਦਾ ਤਾਜਪੋਸ਼ੀ ਸਮਾਗਮ 28 ਜੂਨ ਦਿਨ ਸ਼ਨੀਵਾਰ ਨੂੰ ਮਾਰਕੀਟ ਕਮੇਟੀ ਦੇ ਦਫਤਰ ਦਾਣਾ ਮੰਡੀ ਗੜ੍ਹਸ਼ੰਕਰ ਵਿਖ਼ੇ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਦਾ ਤਾਜਪੋਸ਼ੀ ਸਮਾਗਮ 28 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਮਾਰਕੀਟ ਕਮੇਟੀ ਦਫ਼ਤਰ ਗੜ੍ਹਸ਼ੰਕਰ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleSAMAJ WEEKLY = 27/06/2025
Next articleਆਓ ਜੰਗਲ਼ ਉਗਾਈਏ