ਜ਼ਿਲ੍ਹੇ ਵਿਚ ਵਿਆਹ ਜਾਂ ਖੁਸ਼ੀ ਦੇ ਮੌਕੇ ’ਤੇ ਪਟਾਖੇ ਚਲਾਉਣ ਦੀ ਮਨਾਹੀ ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਵੀ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿਚ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਆਮ ਲੋਕਾਂ ਨੂੰ ਵਿਆਹ ਵਾਲੇ ਦਿਨ ਅਤੇ ਕਿਸੇ ਵੀ ਖੁਸ਼ੀ ਦੇ ਤਿਉਹਾਰ ਦੇ ਮੌਕੇ ‘ਤੇ ਪਟਾਖੇ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਇਹ ਹੁਕਮ 8 ਜਨਵਰੀ 2025 ਤੱਕ ਲਾਗੂ ਰਹੇਗਾ।
ਇਸੇ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 9 ਜਨਵਰੀ, 2025 ਤੱਕ ਲਾਗੂ ਰਹੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ 15 ਦਸੰਬਰ ਤੱਕ ਵਾਧਾ
Next articleਰੋਟਰੀ ਕਲੱਬ ਵੱਲੋਂ ਨਸ਼ਾ ਛੁਡਾਊ ਕੇਂਦਰ ਨੂੰ ਦਿੱਤਾ ਗਿਆ ਵਾਟਰ ਕੂਲਰ