ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਸ਼ਹੀਦ ਊਧਮ ਸਿੰਘ ਦੇਸ਼ ਦੇ ਮਹਾਨ ਸ਼ਹੀਦ ਹਨ ਜਿਹਨਾਂ ਦੀ ਕੁਰਬਾਨੀ ਸਦਕਾ ਹੀ ਸਾਨੂੰ ਅੱਜ ਅਜਾਦੀ ਦਾ ਨਿੱਘ ਮਿਲ ਰਿਹਾ ਹੈ ਤੇ ਸਾਨੂੰ ਹਮੇਸ਼ਾ ਉਹਨਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵੱਲੋਂ ਅੱਜ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਮੌਕੇ ਸਰਧਾਂਜਲੀ ਭੇਂਟ ਕਰਨ ਉਪਰੰਤ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ਼ਹੀਦਾਂ ਦੇ ਦਿਹਾੜੇ ਆਪਸੀ ਭਾਈਚਾਰਕ ਸਾਂਝ ਨਾਲ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸੰਗਤਾਂ ਵਾਸਤੇ ਲੰਗਰ ਲਗਾਏ ਗਏ। ਇਸ ਮੌਕੇ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਂਟ ਕਰਨ ਵਾਲਿਆਂ ਵਿੱਚ ਭਾਈ ਜੋਗਾ ਸਿੰਘ, ਪ੍ਰਧਾਨ ਗੁਰਦਿਆਲ ਸਿੰਘ ਮੁੱਤੀ,ਕਾਮਰੇਡ ਸੁਰਿੰਦਰਜੀਤ ਸਿੰਘ, ਬਚਨ ਸਿੰਘ ਸਾਬਕਾ ਡੀਐਸਪੀ, ਗੁਰਦੀਪ ਸਿੰਘ ਸਾਬਕਾ ਸਰਪੰਚ, ਸੁਖਵੰਤ ਸਿੰਘ, ਨਰਿੰਦਰ ਸਿੰਘ , ਸਵਰਨ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਸੋਢੀ, ਮਾ ਨਰੰਜਣ ਸਿੰਘ, ਹਰਜੀਤ ਸਿੰਘ, ਬਲਜੀਤ ਸਿੰਘ ਬੱਲੀ, ਸੁੱਚਾ ਸਿੰਘ ਫੌਜੀ,
ਹਰਜਿੰਦਰ ਸਿੰਘ, ਬਲਬੀਰ ਸਿੰਘ, ਗੁਰਮੇਜ ਸਿੰਘ, ਭਾਈ ਸੁਰਿੰਦਰ ਸਿੰਘ ਕਪੂਰਥਲਾ,ਗਿਆਨ ਸਿੰਘ, ਅਵਤਾਰ ਸਿੰਘ, ਹਜੂਰ ਸਿੰਘ, ਭਜਨ ਸਿੰਘ,ਬਚਿੱਤਰ ਸਿੰਘ, ਤਰਸੇਮ ਸਿੰਘ, ਲਖਵੀਰ ਸਿੰਘ ਖਿੰਡਾ,ਹਰਜਿੰਦਰ ਸਿੰਘ,ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਸਵਰਨ ਸਿੰਘ, ਨਿਰਵੈਰ ਸਿੰਘ, ਜਰਨੈਲ ਸਿੰਘ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਫਾਲਕਨ ਸਕੂਲ ਦੇ ਧਾਰਮਿਕ ਪ੍ਰੀਖਿਆ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ
Next articleਸਿਵਲ ਸਰਜਨ ਮਾਨਸਾ ਨੇ ਜ਼ਿਲੇ ਵਿੱਚ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਕੀਤਾ ਦੌਰਾ ਕੀਤਾ