ਖ਼ਾਲਸਾ ਕਾਲਜ ਵਿਖੇ ਸ਼ਹੀਦੀ ਪੰਦਰ੍ਹਵਾੜੇ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ

ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਦਿਸ਼ਾ ਨਿਰਦੇਸ਼ ’ਤੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸ਼ਹੀਦੀ ਪੰਦਰ੍ਹਵਾੜੇ ਨੂੰ ਸਮਰਪਿਤ ਸਲੋਗਨ ਲਿਖਣ ਅਤੇ ਕਾਵਿ-ਉਚਾਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਟੇਜ ਸੰਚਾਲਨ ਕਰਦਿਆਂ ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਸ਼ਹੀਦੀ ਪੰਦਰ੍ਹਵਾੜੇ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸਲੋਗਨ ਲਿਖਣ ਤੇ ਮੁਕਾਬਲੇ ਵਿਚ ਵਿਦਿਆਰਥਣ ਕਿਰਨਦੀਪ ਕੌਰ ਨੇ ਪਹਿਲਾ ਸਥਾਨ, ਸਿਮਰਨ ਨੇ ਦੂਜਾ ਅਤੇ ਦੀਕਸ਼ਾ ਰਾਣੀ ਤੇ ਪੂਜਾ ਰਾਣੀ ਨੇ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਿਲ ਕੀਤਾ। ਕਾਵਿ ਉਚਾਰਣ ਦੇ ਮੁਕਾਬਲੇ ਵਿਚ ਪਿ੍ਰੰਸ ਸਿੰਘ ਨੇ ਪਹਿਲਾ, ਜਸਪਿੰਦਰ ਕੌਰ ਨੇ ਦੂਜਾ ਅਤੇ ਕਿਰਨਦੀਪ ਕੌਰ ਤੇ ਪਿ੍ਰਯੰਕਾ ਰਾਣੀ ਨੇ ਤੀਜਾ ਸਥਾਨ ਹਾਸਿਲ ਕੀਤਾ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਸੰਬੋਧਨ ਕਰਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਸਿੱਖ ਇਤਿਹਾਸ ਦੇ ਨਾਇਕ ਹਨ ਜਿਨ੍ਹਾਂ ਨੇ ਮਾਨਵਤਾ ਵਿਰੁੱਧ ਜ਼ੁਲਮ ਨੂੰ ਠੱਲ੍ਹਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹਾਦਤਾਂ ਤੋਂ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ। ਇਸ ਮੌਕੇ ਜਜਮੈਂਟ ਦੀ ਭੂਮਿਕੀ ਪੰਜਾਬੀ ਵਿਭਾਗ ਦੇ ਡਾ. ਕਮਲਜੀਤ ਕੌਰ ਅਤੇ ਡਾ. ਕੰਵਲਜੀਤ ਕੌਰ ਨੇ ਨਿਭਾਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਥਾਣਾ ਪੁਲਿਸ ਮਾਹਿਲਪੁਰ ਵਲੋਂ ਦੁਕਾਨ ਤੋਂ ਕਬਜੇ ਵਿੱਚ ਲਿਆ ਕਾਪੀ ਰਾਈਟ ਦਾ ਫੜਿਆ ਵੱਡੀ ਮਾਤਰਾ ਦਾ ਮਾਲ ਥਾਣੇ ਚ’ ਸਾੜਿਆ ।
Next articleਪਿੰਡ ਡੱਲੇਵਾਲ ਦਾ ਇੱਕ ਗਰੀਬ ਪਰਿਵਾਰ ਪੈਸੇ ਦੀ ਘਾਟ ਕਾਰਨ ਇਲਾਜ ਕਰਵਾਉਣ ਤੋਂ ਅਸਮਰੱਥ, ਪਤੀ ਅਤੇ ਵੱਡੇ ਪੁੱਤਰ ਦਾ ਇਲਾਜ ਕਰਵਾਉਣ ਸਰਕਾਰ ਤੋਂ ਮੰਗੀ ਮੱਦਦ