
ਹੋਏ ਕਾ.ਮੰਗਤ ਰਾਮ ਪਾਸਲਾ, ਕਾ.ਪਰਮਜੀਤ ਸਿੰਘ, ਕਾ. ਜਗਦੀਸ਼ ਚੰਦ ਤੇ ਹੋਰ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸੀਟੀਯੂ ਪੰਜਾਬ ਦੇ ਬੈਨਰ ਹੇਠ ਲਾਲ ਝੰਡਾ ਬਜਾਜ ਸੰਨਜ਼ ਮਜਦੂਰ ਯੂਨੀਅਨ ਵੱਲੋਂ ਅੰਤਰਰਾਸ਼ਟਰੀ ਮਈ ਦਿਵਸ ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸ਼ਿਕਾਗੋ ਦੇ ਮਹਾਨ ਸ਼ਹੀਦੀ ਯੋਧਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ ਗਿਆ, ਜਿਨ੍ਹਾਂ ਨੇ ਆਪਣੀਆਂ ਸ਼ਹੀਦੀਆਂ ਦੇ ਕੇ ਦੁਨੀਆਂ ਭਰ ਦੀ ਮਜ਼ਦੂਰ ਜਮਾਤ ਨੂੰ 8 ਘੰਟੇ ਕੰਮ ਕਰਨ ਦਾ ਅਧਿਕਾਰ ਦਿਵਾਇਆ। ਸਮਾਗਮ ਦੌਰਾਨ ਬਜਾਜ ਸੰਨਜ਼ ਫੈਕਟਰੀ ਦੇ ਮੁੱਖ ਗੇਟ ਅੱਗੇ ਲਾਲ ਝੰਡਾ ਲਹਿਰਾਇਆ ਗਿਆ ਅਤੇ ਮਜ਼ਦੂਰ ਏਕਤਾ ਦੇ ਨਾਅਰਿਆਂ ਨਾਲ ਮਾਹੌਲ ਗੂੰਜ ਉੱਠਿਆ। ਇਸ ਮੌਕੇ ਸੀਟੀਯੂ ਪੰਜਾਬ ਦੇ ਸੀਨੀਅਰ ਆਗੂ ਮੰਗਤ ਰਾਮ ਪਾਸਲਾ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਾ. ਜਗਦੀਸ਼ ਚੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਈ ਦਿਵਸ ਸਿਰਫ਼ ਇੱਕ ਦਿਹਾੜਾ ਨਹੀਂ, ਸਗੋਂ ਮਜ਼ਦੂਰ ਵਰਗ ਦੀ ਲੰਮੀ ਲੜਾਈ, ਏਕਤਾ ਅਤੇ ਬਲਿਦਾਨਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ਼ਿਕਾਗੋ ਦੇ ਸ਼ਹੀਦਾਂ ਦੀ ਬਦੌਲਤ ਹੀ ਅੱਜ ਮਜ਼ਦੂਰਾਂ ਨੂੰ 8 ਘੰਟੇ ਕੰਮ, 8 ਘੰਟੇ ਆਰਾਮ ਅਤੇ 8 ਘੰਟੇ ਆਪਣੇ ਪਰਿਵਾਰ ਲਈ ਸਮਾਂ ਮਿਲਣ ਦਾ ਅਧਿਕਾਰ ਪ੍ਰਾਪਤ ਹੋਇਆ। ਪਰ ਅੱਜ ਵੀ ਮਜ਼ਦੂਰਾਂ ਦੇ ਹੱਕਾਂ ਉੱਤੇ ਹਮਲੇ ਜਾਰੀ ਹਨ ਅਤੇ ਸਰਕਾਰਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਜ਼ਦੂਰ ਜਮਾਤ ਦੇ ਵੱਡੇ ਸੰਘਰਸ਼ਾਂ ਨਾਲ ਮਿਲੇ ਅਧਿਕਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਲੇਬਰ ਕਾਨੂੰਨਾਂ ਵਿੱਚ ਤਬਦੀਲੀਆਂ ਕਰਕੇ ਮਜ਼ਦੂਰਾਂ ਦੀ ਨੌਕਰੀ, ਤਨਖਾਹ, ਸਮਾਜਿਕ ਸੁਰੱਖਿਆ ਅਤੇ ਯੂਨੀਅਨ ਬਣਾਉਣ ਦੇ ਅਧਿਕਾਰਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਆਪਣੇ ਹੱਕਾਂ ਦੀ ਰੱਖਿਆ ਲਈ ਇਕੱਠੇ ਹੋਣ ਅਤੇ ਜਥੇਬੰਦੀ ਤਾਕਤ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਦੀ ਏਕਤਾ ਹੀ ਹਰ ਜ਼ੁਲਮ ਦਾ ਜਵਾਬ ਹੈ ਅਤੇ ਸੰਘਰਸ਼ਾਂ ਰਾਹੀਂ ਹੀ ਆਪਣੇ ਹੱਕ ਬਚਾਏ ਜਾ ਸਕਦੇ ਹਨ। ਇਸ ਮੌਕੇ ਬਲਰਾਮ ਸਿੰਘ, ਕਾ. ਪਰਮਜੀਤ ਸਿੰਘ, ਸੁਦੇਸ਼ਵਰ ਤਿਵਾੜੀ, ਰਾਮ ਧਨੀ, ਤਹਿਸੀਲਦਾਰ, ਸੁਨੀਲ ਗਿਰੀ, ਫੂਲ ਬਦਨ ਅਤੇ ਮੁਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਰਤੀ ਕਾਮੇ ਹਾਜ਼ਰ ਸਨ।
https://play.google.com/store/apps/details?id=in.yourhost.samajweekly



