ਕਪੂਰਥਲਾ,26 ਜੁਲਾਈ (ਕੌੜਾ)- ਬਾਹਰੇ ਇਲਾਕੇ ਦੇ ਮਹਾਨ ਤਪਸਵੀ ਬਾਬਾ ਦਰਬਾਰਾ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਸਮਾਧ, ਟਿੱਬਾ ਵਿਖੇ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜੁਲਾਈ ਦਿਨ ਐਤਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਇਸ ਮੌਕੇ ਦੀਵਾਨ ਸਜਾਏ ਜਾਣਗੇ। ਜਿਨ੍ਹਾਂ ਵਿੱਚ ਨਾਮਵਾਰ ਢਾਡੀ ਜੱਥਿਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀਆਂ ਵਾਰਾਂ ਗਾਇਨ ਕੀਤੀਆਂ ਜਾਣਗੀਆਂ। ਸਮਾਗਮ ਵਿੱਚ ਬਸਤੀ ਜਾਂਗਲਾ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ ਵੀ ਆਪਣੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰੇਗਾ। ਪ੍ਰਬੰਧਕ ਕਮੇਟੀ ਨੇ ਇਲਾਕੇ ਦੀ ਸਮੂਹ ਸੰਗਤ ਨੂੰ ਇਸ ਸ਼ਹੀਦੀ ਸਮਾਗਮ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly