ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਸਮਾਗਮ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਪੈਸ਼ਲ ਅਸੈਂਬਲੀ ਕਰਵਾਈ ਗਈ । ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਰਾਹੀਂ ਧਾਰਮਿਕ ਸਮਾਗਮ ਦਾ ਆਗਾਜ਼ ਕੀਤਾ । 10ਵੀਂ ਜਮਾਤ ਦੀ ਵਿਦਿਆਰਥਣ ਗੁਰਵੰਸ਼ ਕੌਰ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਸਬੰਧੀ ਵਿਦਿਆਰਥੀਆਂਂ ਨੂੰ ਸੰਖੇਪ ਜਾਣਕਾਰੀ ਦਿੱਤੀ । ਇਸ ਦੌਰਾਨ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਧਾਰਮਿਕ ਫਿਲਮ ਚਾਰ ਸਾਹਿਬਜ਼ਾਦੇ ਵੀ ਦਿਖਾਈ ਗਈ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਗਾ ਨੇ ਵੀ ਵਿਦਿਆਰਥੀਆਂ ਨਾਲ ਧਾਰਮਿਕ ਫਿਲਮ ਦੇਖੀ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਣਧੀਰ ਸਿੰਘ, ਰੇਨੂੰ ਬਾਲਾ, ਜਸਵਿੰਦਰ ਸਿੰਘ, ਅਨੀਤਾ ਸਹਿਗਲ, ਰਜਨੀ ਅਰੋੜਾ, ਰਣਜੀਤ ਸਿੰਘ, ਨੀਲਮ ਕਾਲੜਾ, ਮੀਨਾਕਸ਼ੀ, ਹਰਜਿੰਦਰ ਸਿੰਘ, ਸਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਦਲਜੀਤ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

Previous articleਮੁੱਦਿਆਂ ਤੋਂ ਭਟਕਾਉਣ ਲਈ ਨਫ਼ਰਤ ਨੂੰ ਹਥਿਆਰ ਬਣਾਉਂਦੀ ਹੈ ਭਾਜਪਾ: ਰਾਹੁਲ
Next articleनिजी विश्वविद्यालय : कहां खड़े हैं भारत के बुद्धिजीवी?