ਲੁਟ ਘਸੁਟ ਖਿਲਾਫ ਇਨਕਲਾਬ ਦਾ ਸੱਦਾਂ – ਤਰਸੇਮ ਪੀਟਰ
ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਸੰਘਰਸ਼ਸ਼ੀਲ ਜਥੇਬੰਦੀਆਂ ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਸਟੂਡੈਂਟਸ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਇਸਤਰੀ ਜਾਗ੍ਰਿਤੀ ਮੰਚ ਵਲੋਂ ਮੋਦੀ ਸਰਕਾਰ ਦੀਆਂ ਮਜ਼ਦੂਰ ਕਿਸਾਨ, ਵਿਦਿਆਰਥੀ, ਮੁਲਾਜ਼ਮ, ਦੁਕਾਨਦਾਰ ਵਿਰੋਧੀ ਨੀਤੀਆਂ ਖ਼ਿਲਾਫ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਸੁਖਦੇਵ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਪਿੰਡ ਮੰਡਿਆਲਾ (ਮਹਿਤਪੁਰ) ਵਿਖੇ ਸਮਾਗਮ ਅਤੇ ਨਾਟਕ ਮੇਲਾ ਕਰਵਾਇਆ ਗਿਆ। ਜਿਸ ਵਿਚ ਪਰਵਾਜ਼ ਰੰਗ ਮੰਚ ਵਲੋਂ ‘ਮੈਂ ਫਿਰ ਆਵਾਂਗਾ’ ਨਾਟਕ ਅਤੇ ਕੋਰੀਓਗ੍ਰਾਫੀ ਕੀਤੀ ਗਈ।ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਮੰਗਲਜੀਤ ਪੰਡੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਤੋਂ ਕੁਝ ਆਸ ਕਰਦੇ ਹਨ ਕਿ ਅਸੀਂ ਮਜ਼ਦੂਰ ਕਿਸਾਨਾਂ ਦੀ ਹੋ ਰਹੀ ਲੁੱਟ ਖ਼ਿਲਾਫ਼ ਲਾਮਬੰਦ ਹੋਈਏ । ਜਦੋਂ ਸਰਕਾਰਾਂ ਸਭ ਕੁਝ ਹੀ ਪ੍ਰਾਈਵੇਟ ਹੱਥਾਂ ਚ ਸੋਂਪ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਮੁਲਾਜ਼ਮਾਂ, ਦੁਕਾਨਦਾਰਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਦਬਾਉਣ ਦਾ ਯਤਨ ਕਰ ਰਹੀ ਹੈ। ਆਪ ਸਰਕਾਰ ਬੀਜੇਪੀ ਦੀ ਬੀ ਟੀਮ ਵਜੋਂ ਵਿਚਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਹਰ ਪਾਸੇ ਲੁੱਟ, ਨਸ਼ਿਆਂ ਦਾ ਅਤੇ ਡੰਡੇ ਦਾ ਡੰਕਾ ਵਜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਤਾਂ ਉਸ ਸਮੇਂ ਸਾਡੇ ਸ਼ਹੀਦ ਸਾਡੇ ਤੋਂ ਆਸ ਕਰਦੇ ਹਨ ਕਿ ਇਸ ਜਬਰ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ ਆਓ ਸਮੂਹ ਪੰਜਾਬੀਆਂ ਇਸ ਜਬਰ ਖ਼ਿਲਾਫ਼ ਉਠ ਰਹੇ ਸੰਘਰਸ਼ਾਂ ਦਾ ਹਿੱਸਾ ਬਣੀਏ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਸੁਖਦੇਵ ਦੇ ਸ਼ਹੀਦੀ ਦਿਨ ਤੇ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ।ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਗੁਰਮੇਲ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਮੰਡ, ਕਿਸਾਨ ਆਗੂ ਬਚਨ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਮਾਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ, ਕਸ਼ਮੀਰ ਮੰਡਿਆਲਾ, ਦਰਸ਼ਨ ਪਾਲ ਬੰਡਾਲਾ,ਇਸਤਰੀ ਜਾਗ੍ਰਿਤੀ ਮੰਚ ਦੇ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ, ਡੈਮੋਕ੍ਰੇਟਿਕ ਆਸ਼ਾ ਅਤੇ ਨੌਜਵਾਨ ਭਾਰਤ ਸਭਾ ਦੇ ਸੁਖਦੇਵ ਮੰਡਿਆਲਾ,ਸਨੀ ਮਡਿਆਲਾ , ਜਸਵੀਰ ਸ਼ੀਰਾ, ਕੁਲਦੀਪ ਮਾਨ, ਐਡਵੋਕੇਟ ਸੋਨੀਆ,ਕੋਮਲ, ਤਮੰਨਾ, ਰਮਨਦੀਪ ਕੌਰ, ਨਵਜੋਤ ਸਿਆਣੀਵਾਲ ਆਦਿ ਸ਼ਾਮਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj