HOME ਸ਼ਹੀਦੀ ਦਿਹਾੜਾ ਸਾਨੂੰ ਸੱਚ, ਸਬਰ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼...

ਸ਼ਹੀਦੀ ਦਿਹਾੜਾ ਸਾਨੂੰ ਸੱਚ, ਸਬਰ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ-ਡੰਗ

4
ਫੋਟੋ: ਠੰਢੇ ਮਿੱਠੇ ਜਲ ਦੀ ਛਬੀਲ ਵਰਤਾਉਂਦੇ ਹੋਏ ਤੇਜਿੰਦਰ ਸਿੰਘ ਡੰਗ, ਬਲਵਿੰਦਰ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ ਤੇ ਹੋਰ

 ਠੰਡੇ ਮਿੱਠੇ ਜਲ ਦੀ ਛਬੀਲ ਤੇ ਕੁਲਚੇ ,ਛੋਲਿਆਂ ਦਾ ਲਗਾਇਆ ਲੰਗਰ     

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਜਸੇਵਕ ਤੇਜਿੰਦਰ ਸਿੰਘ ਡੰਗ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰੀਤ ਆਇਰਨ ਸਟੋਰ, ਗਿੱਲ ਰੋਡ ਵਿਖੇ ਠੰਡੇ-ਮਿੱਠੇ ਜਲ ਦੀ ਛਬੀਲ ਅਤੇ ਕੁਲਚੇ ਛੋਲਿਆਂ ਦਾ ਲੰਗਰ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ। ਇਸ ਮੌਕੇ ਤੇਜਿੰਦਰ ਸਿੰਘ ਡੰਗ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਾਨੂੰ ਸੱਚ, ਸਬਰ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਅਤੇ ਸਚਾਈ ਦੀ ਰੱਖਿਆ ਲਈ ਅਦੁੱਤੀ ਕੁਰਬਾਨੀ ਦੇ ਕੇ ਸੰਸਾਰ ਨੂੰ ਇਨਸਾਨੀਅਤ ਦਾ ਰਾਹ ਦਿਖਾਇਆ। ਇਸ ਮੌਕੇ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਹਰ ਇਨਸਾਨ ਨੂੰ ਮੁਸ਼ਕਲਾਂ ਦਾ ਡਟ ਕੇ ਸਾਹਮਣਾ ਕਰਨ ਅਤੇ ਲੋਕ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। ਇਸ ਮੌਕੇ ਇੰਦਰਜੀਤ ਸਿੰਘ ਡੰਗ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਦਿਖਾਏ ਮਾਰਗ ‘ਤੇ ਚੱਲਦੇ ਹੋਏ ਆਪਸੀ ਭਾਈਚਾਰੇ, ਪ੍ਰੇਮ ਅਤੇ ਸੇਵਾ ਦੀ ਭਾਵਨਾ ਨੂੰ ਅਪਣਾਉਣ ਅਤੇ ਸਮਾਜ ਵਿੱਚ ਏਕਤਾ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ। ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ ਡੰਗ,  ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਗੋਲਾ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਮੱਕੜ, ਚਰਨਜੀਤ ਸਿੰਘ ਡੰਗ, ਮਨਪ੍ਰੀਤ ਸਿੰਘ ਪ੍ਰਿੰਸ, ਬਲਜੀਤ ਸਿੰਘ ਦੁਖੀਆ, ਹਰਬੀਰ ਸਿੰਘ ਬੀਰਾ ਤਲਵਾਰ ਸੋਪ, ਇੰਦਰਪਾਲ ਸਿੰਘ ਕਾਲੜਾ, ਤਰਲੋਚਨ ਸਿੰਘ ਮੱਕੜ, ਤਰਲੋਚਨ ਸਿੰਘ ਖੁਰਾਣਾ, ਮਹਿੰਦਰਪਾਲ ਸਿੰਘ ਚਾਵਲਾ, ਪਵਨ ਨਾਗਪਾਲ, ਪ੍ਰੀਤਮ ਸਿੰਘ ਮਣਕੂ, ਤੇਜਿੰਦਰ ਸਿੰਘ ਬਜਾਜ, ਹੈਪੀ ਕੋਚਰ, ਕਰਨ ਮੱਕੜ, ਸੁਰਿੰਦਰ ਸਿੰਘ ਨਰੂਲਾ, ਸੁਰਿੰਦਰਜੀਤ ਸਿੰਘ ਮੱਕੜ ਵੀ ਹਾਜ਼ਰ ਸਨ।
    ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 
Previous article‘ਸਿਰਨਾਵਾਂ’: ਮਾਨਵੀ ਹੋਂਦ, ਸਮਾਜਿਕ ਦਵੰਦ ਅਤੇ ਚੇਤਨਾ ਦਾ ਮਹਾਂ-ਬਿਰਤਾਂਤ
Next article*ਲੁਧਿਆਣਾ ਵਿੱਚ ਡਾ: ਕੋਟਨੀਸ ਸੈਂਟਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ 10-ਦਿਨਾਂ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ*