ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਵੱਖ ਵੱਖ ਰਾਜਨੀਤਕ ਪਾਰਟੀਆਂ ਤੇ ਆਗੂਆਂ ਨੇ ਕੀਤਾ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ

ਕਪੂਰਥਲਾ/ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ): ਮਹਾਨ ਸ਼ਹੀਦ ਊਧਮ ਸਿੰਘ ਜੀ ਜਿਸ ਨੇ ਜਲ੍ਹਿਆਂ ਵਾਲੇ ਖੂਨੀ ਸਾਕੇ ਦਾ ਬਦਲਾ ਲੰਡਨ ਵਿੱਚ ਲਿਆ ਅੱਜ ਉਸ ਮਹਾਨ ਯੋਧੇ ਦੇ 81ਵੇਂ ਸ਼ਹੀਦੀ ਦਿਵਸ ਤੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ , ਬਾਰ ਐਸ਼ੋਸੀਏਸ਼ਨ, ਸਾਹਿਤ ਸਭਾ, ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ , ਅਤੇ ਵੱਖ – ਵੱਖ ਸਮਾਜ ਸੇਵੀ ਸੰਸਥਾਵਾ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਜਿਸ ਵਿੱਚ ਵੱਖ- ਵੱਖ ਰਾਜਸੀ ਪਾਰਟੀਆ, ਸਮਾਜ ਸੇਵੀ ਸੰਸਥਾਵਾ ਅਤੇ ਹੋਰ ਆਗੂ ਪਹੁੰਚੇ ਕਰੋਨਾ ਮਹਾਮਾਰੀ ਵਰਗੀ ਭਿਆਨਕ ਬਿਮਾਰੀ ਦੇ ਕਾਰਨ ਸਰਕਾਰ ਦੀਆ ਹਦਾਇਤਾ ਅਨੁਸ਼ਾਰ ਸ਼ਹੀਦ ਦੇ ਬੁੱਤ ਤੇ ਹਾਰ ਪਾ ਕਿ ਸ਼ਰਧਾ ਦੇ ਫੁੱਲ ਭੇਟ ਕੀਤੇ ਇਸ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਪ੍ਰੋਫੈਸਰ ਚਰਨ ਸਿੰਘ ਜੀ ਨੇ ਕਿਹਾ ਕਿ ਸ਼ਹੀਦ ਕੋਮ ਦਾ ਸਰਮਾਇਆ ਹੁੰਦੇ ਹਨ ਜੋ ਕੋਮ ਆਪਣੇ ਸ਼ਹੀਦਾ ਨੂੰ ਭੁੱਲ ਜਾਦੀ ਹੈ ਉਹਨਾਂ ਦਾ ਨਾਮੋ ਨਿਸ਼ਾਨ ਮਿਟ ਜਾਦਾ ਹੈ। ਇਸ ਦੇ ਨਾਲ ਹੀ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਕੇਂਦਰੀ ਸਰਕਾਰ ਦੀ ਲੋਕਮਾਰੂ ਕਿਸਾਨ ਵਿਰੋਧੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਹੀ।

ਇਸ ਮੌਕੇ ਐਡਵੋਕੇਟ ਰਜਿੰਦਰ ਸਿੰਘ ਰਾਣਾ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆ ਤੱਕ ਭਾਰਤੀ ਲੋਕਾ ਨੂੰ ਦੇਸ਼ ਪਿਆਰ ਤੇ ਦੇਸ਼ ਲਈ ਕੁਰਬਾਨ ਹੋਣ ਲਈ ਪ੍ਰੇਰਨਾਂ ਦਿੰਦੀ ਰਹੇਗੀ । ਇਸ ਮੌਕੇ ਨਵਤੇਜ ਸਿੰਘ ਚੀਮਾ ਵਿਧਾਇਕ ਸੁਲਤਾਨਪੁਰ ਲੋਧੀ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਵੱਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡਾ ਰਾਹ ਦਸੇਰਾ ਹਨ ਤੇ ਇਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ।

ਇਸ ਮੌਕੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਬਕਾ ਖਜਾਨਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਕੋਟਨ ਕੋਟਿ ਪ੍ਰਣਾਮ ਕਰਨਾ ਚਾਹੀਦਾ ਹੈ ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਅੱਜ ਦੇ ਨੌਜਵਾਨਾਂ ਨੂੰ ਲੋੜ ਹੈ ਕਿ ਕਿ ਉਹ ਨਸ਼ਿਆਂ ਨੂੰ ਤਿਆਗ ਕਿ ਆਪਣੇ ਸ਼ਹੀਦਾਂ ਦੇ ਪਾਏ ਪੁਰਨਿਆਂ ਤੇ ਚੱਲਣ।

ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਅੱਖੋਂ ਓਹਲੇ ਨਹੀਂ ਕਰਨਾ ਚਾਹੀਦਾ ਬਲਕਿ ਉਨ੍ਹਾਂ ਦੇ ਜਜ਼ਬੇ ਨੂੰ ਸਾਲਾਮ ਕਰਨਾ ਚਾਹੀਦਾ ਹੈ ਕਿ ਕਿਵੇਂ ਉਨ੍ਹਾਂ ਦੇ ਅੰਦਰ ਅੰਗਰੇਜ਼ ਸਾਮਰਾਜ ਖਿਲਾਫ਼ ਬਲਦੀ ਇੱਕ ਚੰਗਿਆੜੀ ਨੇ ਬਲਬਲੇ ਦਾ ਰੂਪ ਧਾਰ ਕੇ ਲੰਡਨ ਵਿੱਚ ਜਾ ਕੇ ਜਨਰਲ ਡਾਇਰ ਤੋਂ ਜਲਿਆਂਵਾਲੇ ਬਾਗ ਦੇ ਖੂਨੀ ਕਾਂਡ ਦਾ ਬਦਲਾ ਲਿਆ। ਇਸ ਤਰ੍ਹਾਂ ਉਨ੍ਹਾਂ ਨੇ ਦੇਸ਼ ਦੀ ਅਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਜਿੰਨ੍ਹਾਂ ਸਦਕਾ ਅਸੀਂ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਇੰਜ ਸਵਰਨ ਸਿੰਘ ਨੇ ਸੁਲਤਾਨਪੁਰ ਲੋਧੀ ਕਿਹਾ ਕਿ ਅੱਜ ਸਾਡੀ ਨੌਜਵਾਨੀ ਨੂੰ ਲੋੜ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕਿ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਚਾਹੀਦਾ ਹੈ ।ਉਨ੍ਹਾ ਅੱਗੇ ਕਿਹਾ ਕਿ ਅੱਜ ਦੇ ਦਿਨ ਹੀ ਜਿੱਥੇ ਸ਼ਹੀਦ ਊਧਮ ਸਿੰਘ ਜੀ ਦੀ ਬਰਸੀ ਦਾ ਦਿਹਾੜ੍ਹਾ ਹੈ ।ਉੱਥੇ ਸਾਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚਲੀਏ
ਜੋ ਸੂਰਵੀਰ ਯੋਧੇ ਕੌਮ ਲਈ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਕੌਮੀ ਸ਼ਹੀਦ ਦਾ ਦਰਜ਼ਾ ਦੇਣਾ ਬਹੁਤ ਜਰੂਰੀ ਹੈ । ਉਹਨਾਂ ਕਿਹਾ ਕਿ ਅਜੋਕੇ ਸਮੇਂ ਚ ਊਧਮ ਸਿੰਘ ਦੇ ਆਦਰਸ਼ਾਂ ਤੇ ਚੱਲਣ ਦੀ ਲੋੜ ਹੈ।

ਇਸ ਮੌਕੇ ਬੀਬੀ ਗੁਰਪਰੀਤ ਕੌਰ ਰੂਹੀ ਮੈਂਬਰ ਐਸ ਜੀ ਪੀ ਸੀ, ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸੱਜਣ ਸਿੰਘ ਚੀਮਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਜਲੀ ਭੇਂਟ ਕਰਨ ਉਪਰੰਤ ਕਿਹਾ ਕਿ ਜਦ ਵੀ ਦੇਸ਼ ਦੇ ਮਹਾਨ ਸ਼ਹੀਦਾ ਦੀ ਗੱਲ ਚੱਲਦੀ ਹੈ ਤਾ ਊਧਮ ਸਿੰਘ ਦਾ ਨਾਂ ਦੇਸ਼ ਦੇ ਚੋਟੀ ਦੇ ਕੋਮੀ ਸ਼ਹੀਦਾ ਵਿੱਚ ਆਉਦਾਂ ਹੈ । ਇਸ ਮੌਕੇ ਸੁਖਵਿੰਦਰ ਸਿੰਘ ਸੁੱਖ ਸਾਬਕਾ ਚੇਅਰਮੈਨ, ਸੁਖਦੇਵ ਸਿੰਘ ਨਾਨਕਪੁਰ ਸੀਨੀਅਰ ਅਕਾਲੀ ਆਗੂ ਅਤੇ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅੱਜ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ ਵਾਸੀ ਫਖਰ ਮਹਿਸੂਸ ਕਰਦੇ ਹਨ ਉਥੇ ਉਹਨਾ ਦੀ ਕੁਰਬਾਨੀ ਸਦੀਆ ਤੱਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਅਤੇ ਚੈਅਰਮੈਨ ਤੇਜਵੰਤ ਸਿੰਘ ਨੇ ਸ਼ਹੀਦ ਨੂੰ ਸ਼ਰਧਾਜਲੀ ਭੇਂਟ ਕਰਦਿਆ ਕਿਹਾ ਕਿ ਦੇਸ਼ ਭਗਤਾਂ ਦੀ ਬਦੌਲਤ ਹੀ ਅਸੀ ਆਜਾਦੀ ਦਾ ਨਿੱਘ ਮਾਣਦੇ ਹਾਂ।

ਇਸ ਮੌਕੇ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਉਨ੍ਹਾਂ ਦੇ ਜੀਵਨ, ਕੁਰਬਾਨੀ ਤੇ ਫਲਸਫੇ ਬਾਰੇ ਵਿਚਾਰ ਪੇਸ਼ ਕੀਤੇ ਗਏ। ਜਿਸ ਵਿੱਚ ਡਾਕਟਰ ਤੇਜਿੰਦਰ ਕੌਰ ਸੇਵਾ-ਮੁਕਤ ਪ੍ਰੈਫੇਸਰ ਤੇ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾਕਟਰ ਰਘਬੀਰ ਕੌਰ ਸੇਵਾ-ਮੁਕਤ ਪ੍ਰੈਫੇਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾਕਟਰ ਨਵਜੋਤ ਪ੍ਰਿੰਸੀਪਲ ਖਾਲਸਾ ਕਾਲਜ ਫਾਰ ਵੋਮੈਨ ਜਲੰਧਰ, ਡਾਕਟਰ ਤੇਜਿੰਦਰ ਵਿਰਲੀ ਪ੍ਰੈਫੈਸਰ, ਡੀ ਏ ਵੀ ਕਾਲਜ ਨਕੋਦਰ ਅਤੇ ਹੋਰ ਬਹੁਤ ਸਾਰੀਆਂ ਪ੍ਰਸਿੱਧ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਾਵਿ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਜਿਸ ਵਿੱਚ ਪ੍ਰੋ ਕੁਲਵੰਤ ਸਿੰਘ ਔਜਲਾ, ਪ੍ਰੋ ਸਰਦੂਲ ਸਿੰਘ, ਚੰਨ ਮੋਮੀ, ਕੁਲਵਿੰਦਰ ਕੰਵਲ, ਜੱਗਾ ਸਿੰਘ ਸੇਖ ਮੰਗਾਂ, ਸੁਖਜਿੰਦਰ ਭੁੱਲਰ ਲਾਡੀ, ਮੁਖਤਿਆਰ ਸਿੰਘ ਚੰਦੀ, ਸੰਦੀਪ ਸਿੰਘ, ਅਜੀਤ ਸਿੰਘ ਸਤਾਬਗ੍ਰੜ, ਪ੍ਰੋਮਿਲਾ ਅਰੋੜਾ, ਮੁਖਤਿਆਰ ਸੋਹਤਾ ਆਦਿ ਨੇ ਕਿਸਾਨੀ ਅੰਦੋਲਨ ਅਤੇ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਕਾਵਿਤਾ ਪੇਸ਼ ਕੀਤੀਆਂ।

ਇਸ ਮੌਕੇ ਸੰਤ ਦਰਬਾਰਾ ਸਿੰਘ ਕਾਲਜ ਦੇ ਵਿਦਿਆਰਥੀਆਂ ਵੱਲੋਂ ਇੱਕ ਖਾਸ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਟੇਜ ਦੀ ਕਾਰਵਾਈ ਡਾਕਟਰ ਰਾਮ ਮੂਰਤੀ ਨੇ ਬਾਖੂਬੀ ਨਿਭਾਈ। ਇਸ ਮੌਕੇ ਡਾਕਟਰ ਬਲਜੀਤ ਕੌਰ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਦੀਪਕ ਧੀਰ ਰਾਜੂ ਪ੍ਰਧਾਨ ਨਗਰ ਕੌਂਸਲ ਸੁਲਤਾਨਪੁਰ ਲੋਧੀ, ਜਸਪਾਲ ਸਿੰਘ ਧੰਜੂ ਚੇਅਰਮੈਨ ਕੰਬੋਜ ਵੈਲਫੇਅਰ ਪੰਜਾਬ, ਨਵਨੀਤ ਚੀਮਾ ਕੌਂਸਲਰ, ਰਾਜੂ ਢਿੱਲੋਂ, ਅਮਰਜੀਤ ਸਿੰਘ ਸ਼ਾਲਾਪੁਰ, ਐਡ. ਰਜਿੰਦਰ ਸਿੰਘ ਰਾਣਾ ,ਐਡ .ਸ਼ਿੰਗਾਰਾ ਸਿੰਘ , ਐਡ. ਕੇਹਰ ਸਿੰਘ ,ਐਡ. ਜਸਪਾਲ ਧੰਜੂ ,ਐਡ. ਸਤਨਾਮ ਸਿੰਘ ਮੋਮੀ, ਤਰੁਨ ਕੰਬੋਜ, ਤਜਿੰਦਰ ਸਿੰਘ ਧੰਜੂ, ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਡਾ. ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਮਾਸਟਰ ਚਰਨ ਸਿੰਘ, ਸਰਪੰਚ ਸ਼ੇਰ ਸਿੰਘ ਮਸੀਤਾਂ, ਜਰਨੈਲ ਸਿੰਗ ਚੰਦੀ, ਰਵੀ ਪੀਏ, ਬਲਦੇਵ ਸਿੰਘ ਟੀਟਾ, ਸਤਨਾਮ ਸਿੰਘ ਬਾਜਵਾ, ਹਰਭਜਨ ਸਿੰਘ ਘੁੰਮਣ, ਅਮਰਜੀਤ ਸਿੰਘ ਟਿੱਬਾ, ਸਤਨਾਮ ਸਿੰਘ ਸਾਬੀ ਤਲਵੰਡੀ ਚੌਧਰੀਆਂ, ਸੁਖਜਿੰਦਰ ਸਿੰਘ ਲੋਧੀਵਾਲ, ਪਰਮਜੀਤ ਸਿੰਘ ਬਾਓਪੁਰ, ਹਰਵੰਤ ਸਿੰਘ ਵੜੈਚ, ਅਵਤਾਰ ਸਿੰਘ ਸੈਕਟਰੀ, ਸਰਵਨ ਸਿੰਘ ਭੌਰ, ਨਿਰਮਲ ਸਿੰਘ ਸ਼ੇਰਪੁਰ ਸੱਧਾ, ਜੱਥੇਦਾਰ ਜਸਵੀਰ ਸਿੰਘ ਭੌਰ ਸਾਬਕਾ ਸਰਪੰਚ, ਦਲਜੀਤ ਦੋਲੋਵਾਲੀਆ, ਸਰਵਨ ਸਿੰਘ, ਜਸਵੰਤ ਸਿੰਘ ਕਰਮਜੀਤ ਪੁਰ, ਅਮਰੀਕ ਸਿੰਘ ਚੰਦੀ, ਸਤਨਾਮ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸ਼ਹਿਰੀ, ਜਰਨੈਲ ਸਿੰਘ ਸ਼ਾਲਾਪੁਰ ਬੇਟ, ਤਰਨਜੋਤ ਸਿੰਘ, ਕਸ਼ਮੀਰ ਸਿੰਘ, ਕਾਮਰੇਡ ਬਲਦੇਵ ਸਿੰਘ, ਬਲਦੇਵ ਸਿੰਘ ਆਲੂਪੁਰ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਬੂਲੇ ਜ਼ਿਲ੍ਹਾ ਐਸੀ ਵਿੰਗ ਪ੍ਰਧਾਨ, ਗੁਰਜੰਟ ਸਿੰਘ ਸੰਧੂ, ਹਰਜਿੰਦਰ ਸਿੰਘ ਘੁਮਾਣ ਤਲਵੰਡੀ ਚੌਧਰੀਆਂ, ਰਜਿੰਦਰ ਸਿੰਘ ਨਸੀਰੇਵਾਲ , ਹਰਜਿੰਦਰ ਸਿੰਘ ਵਿਰਕ,ਕੱਥਾ ਸਿੰਘ ਸਾਬਕਾ ਚੇਅਰਮੈਨ,ਰਣਜੀਤ ਸਿੰਘ ਬਿਧੀ ਪੁਰ,ਗੁਰਦਿਆਲ ਸਿੰਘ ਬੂਹ,ਮਲਕੀਅਤ ਸਿੰਘ ਚੂਹੜ ਪੁਰ,ਵਿਜੈਪਾਲ ਸਿੰਘ,ਬਲਜੀਤ ਕੋਰ ਕਮਾਲ ਪੁਰ,ਹਰਜਿੰਦਰ ਸਿੰਘ ਲਾਡੀ, ਕੰਵਲਜੀਤ ਸਿੰਘ ਹੈਬਤ ਪੁਰ,ਬਲਜਿੰਦਰ ਸਿੰਘ ਚੂਹੜ ਪੁਰਮਹਿੰਦਰ ਕੋਰ ਨੰਬਰਦਾਰਨੀ,ਬਲਬੀਰ ਸਿੰਘ ਮੱਲਗੁਜਾਰ ,ਇੰਦਰ ਸਿੰਘ ਲਾਟੀਆਂਵਾਲ,ਮੋਹਨ ਸਿੰਘ ਪਿੰਸੀਪਲ ਆਦਿ ਹਾਜ਼ਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਹੀਦ ਸੀ ਪੀ ਐਲ ਗੁਰਪ੍ਰੀਤ ਸਿੰਘ ਦਾ ਇਤਿਹਾਸਕ ਸਮਾਰਕ ਅਮੈਰਿਕਾ ਵਿੱਚ ਸਥਾਪਿਤ ਕੀਤਾ ਗਿਆ ।
Next articleMaha: First Zika virus case found in Pune; woman patient recovers