ਸ਼ਹੀਦੀ ਸਮਾਗਮ ਸਬੰਧੀ ਤਿਆਰੀਆਂ ਜੋਰਾਂ ਤੇ – ਪ੍ਰੋ. ਚਰਨ ਸਿੰਘ
ਕਪੂਰਥਲਾ ,26 ਜੁਲਾਈ (ਕੌੜਾ)- ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ/ ਸਰਪ੍ਰਸਤ ਪ੍ਰੋ.ਚਰਨ ਸਿੰਘ ਦੀ ਯੋਗ ਅਗਵਾਈ ਹੇਠ ਹੋਈ ਜਿਸ ਵਿੱਚ ਬਾਰ ਐਸੋਸੀਏਸ਼ਨ,ਸਾਹਿਤ ਸਭਾ, ਪ੍ਰੈੱਸ ਕਲੱਬ ਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ 83ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਪ੍ਰੋ.ਚਰਨ ਸਿੰਘ ਨੇ ਦੱਸਿਆ ਕਿ 31 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਸ਼ਹੀਦ ਊਧਮ ਸਿੰਘ ਸਮਾਰਕ ਸੁਲਤਾਨਪੁਰ ਲੋਧੀ ਵਿਖੇ ਕੌਮ ਦੇ ਮਹਾਨ ਸ਼ਹੀਦ ਊਧਮ ਸਿੰਘ ਨੁੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਉਪਰੰਤ ਉਹਨਾਂ ਦੇ ਜੀਵਨ,ਕੁਰਬਾਨੀ ਤੇ ਫਲਸਫੇ ਬਾਰੇ ਵਿਚਾਰ ਪੇਸ਼ ਕੀਤੇ ਜਾਣਗੇ।
ਇਸ ਮੌਕੇ ਐਡ.ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸਮਾਗਮ ਵਿੱਚ ਉਚੇਚੇ ਤੌਰ ‘ਤੇ ਬੁੱਧੀਜੀਵੀ ਵਰਗ ਲੇਖਕ ਆਦਿ ਸਮੇਤ ਹੋਰ ਸਖਸ਼ੀਅਤਾਂ ਸ਼ਾਮਿਲ ਹੋਣਗੀਆਂ।ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ।ਉਹਨਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸਮੂਹ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਹਨਾਂ ਸਮਾਗਮਾਂ ਵਿੱਚ ਵੱਡੀ ਪੱਧਰ ‘ਤੇ ਸ਼ਮੂਲੀਅਤ ਕਰਕੇ ਆਪਣੇ ਸ਼ਹੀਦ ਨੂੰ ਸਰਧਾਂਜਲੀ ਦਿੱਤੀ ਜਾਵੇ।ਇਸ ਮੌਕੇ ਪ੍ਰਧਾਨ ਪ੍ਰੋ.ਚਰਨ ਸਿੰਘ ਤੋਂ ਇਲਾਵਾ ਐਡ.ਰਾਜਿੰਦਰ ਸਿੰਘ ਰਾਣਾ, ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਮੀਤ ਪ੍ਰਧਾਨ ਟਰੱਸਟ ਤਜਿੰਦਰ ਸਿੰਘ ਧੰਜੂ ਸਾਲਾਪੁਰ ਬੇਟ, ਐਡ.ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ,,ਐਡ.ਕੇਹਰ ਸਿੰਘ, ਐਡਵੋਕੇਟ ਵਿਕਰਮਜੀਤ ਸਿੰਘ ਚੰਦੀ, ਐਡਵੋਕੇਟ ਪਰਮਿੰਦਰ ਸਿੰਘ ਨੰਢਾ, ਐਡਵੋਕੇਟ ਵਿਕਾਸ ਦੀਪ ਸਿੰਘ ਨੰਢਾ, ਐਂਡ ਜਰਨੈਲ ਸਿੰਘ ਸੰਧਾ, ਕੁਲਵਿੰਦਰ ਕੰਵਲ, ਐਂਡ. ਗੁਰਮੀਤ ਸਿੰਘ ਢਿੱਲੋਂ, ਡਾ.ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਪ੍ਰੈੱਸ ਕਲੱਬ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਬਲਵਿੰਦਰ ਸਿੰਘ ਧਾਲੀਵਾਲ, ਸਤਨਾਮ ਸਿੰਘ ਸਾਬੀ , ਮਲਕੀਤ ਸਿੰਘ ਮੀਰਾ, ਮਾ.ਚਰਨ ਸਿੰਘ ਹੈਬਤਪੁਰ ਆਦਿ ਹਾਜਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly