ਚੋਣ ਲੜਨ ਦਾ ਐਲਾਨ ਕਰਨ ਵਾਲੇ ਪੰਜਾਬ ਦੇ ਕਿਸਾਨ ਆਗੂਆਂ ਲਈ ਪ੍ਰਚਾਰ ਨਹੀਂ ਕਰਾਂਗਾ: ਟਿਕੈਤ

ਮੇਰਠ (ਉੱਤਰ ਪ੍ਰਦੇਸ਼) (ਸਮਾਜ ਵੀਕਲੀ):  ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਹਰਮੀਤ ਸਿੰਘ ਕਾਦੀਆਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਸਬੰਧੀ ਕੀਤੇ ਗਏ ਐਲਾਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਪੰਜਾਬ ਦੇ ਕਿਸਾਨ ਆਗੂਆਂ ਦਾ ਨਿੱਜੀ ਫ਼ੈਸਲਾ ਹੈ, ਜਿਸ ਨਾਲ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਹ ਪੰਜਾਬ ਵਿਚ ਚੋਣਾਂ ਲੜਨ ਵਾਲੇ ਕਿਸਾਨ ਆਗੂਆਂ ਲਈ ਪ੍ਰਚਾਰ ਨਹੀਂ ਕਰਨਗੇ।

ਸ੍ਰੀ ਟਿਕੈਤ ਨੇ ਪੀਟੀਆਈ ਨਾਲ ਫੋਨ ’ਤੇ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਵੱਲੋਂ ਚੋਣਾਂ ਲੜੇ ਜਾਣ ਦੀਆਂ ਸੰਭਾਵਨਾਵਾਂ ਬਾਰੇ ਤਾਂ ਕੁਝ ਸਪੱਸ਼ਟ ਨਹੀਂ ਕਿਹਾ ਪਰ ਇਹ ਜ਼ਰੂਰ ਕਿਹਾ ਕਿ ਉਹ ਨਾ ਤਾਂ ਕੋਈ ਚੋਣ ਲੜਨਗੇ ਤੇ ਨਾ ਹੀ ਪਾਰਟੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ’ਚੋਂ ਵੀ ਕੋਈ ਵੀ ਵਿਅਕਤੀ ਚੋਣ ਨਹੀਂ ਲੜੇਗਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਹਿਬਜ਼ਾਦਿਆਂ ਦੀ ਸ਼ਹਾਦਤ ਜ਼ੁਲਮ ਅਤੇ ਅਧਰਮ ਖ਼ਿਲਾਫ਼ ਲੜਨ ਲਈ ਪ੍ਰੇਰਦੀ ਰਹੇਗੀ: ਯੋਗੀ ਅਦਿੱਤਿਆਨਾਥ
Next articleਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ