HOME ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪਿੰਡ ਤੰਦਾਉਰਾ ਵਿਖੇ ਮਨਾਇਆ ਜਾਵੇਗਾ

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪਿੰਡ ਤੰਦਾਉਰਾ ਵਿਖੇ ਮਨਾਇਆ ਜਾਵੇਗਾ

4
ਸ਼ਹੀਦ ਊਧਮ ਸਿੰਘ

ਮਹਿਤਪੁਰ   (ਸਮਾਜ ਵੀਕਲੀ)  (ਹਰਜਿੰਦਰ ਸਿੰਘ ਚੰਦੀ)– 21 ਸਾਲ ਬਾਅਦ ਸਰ ਮਾਇਕਲ ਉਡਵਾਇਰ ਨੂੰ ਕੈਕਸਟਨ ਹਾਲ ਲੰਡਨ ਵਿਖੇ ਮਾਰ ਕੇ ਜਲਿਆਂ ਵਾਲਾ ਬਾਗ਼ ਦਾ ਬਦਲਾ ਲੈਣ ਵਾਲੇ ਦੇਸ਼ ਦੇ ਮਹਾਨ ਸਪੂਤ ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਉਰਫ ਮੁਹੰਮਦ ਸਿੰਘ ਆਜ਼ਾਦ ਦਾ ਸ਼ਹੀਦੀ ਦਿਹਾੜਾ ਬਲਾਕ ਮਹਿਤਪੁਰ ਦੇ ਪਿੰਡ ਤੰਦਾਉਰਾ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਜ਼ੁਰਗ ਆਗੂ ਹਰਬੰਸ ਸਿੰਘ ਤੰਦਾਉਰਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਤੰਦਾਉਰਾ ਦੇ ਗੁਰਦੁਆਰਾ ਸਾਹਿਬ ਵਿਖੇ 31 ਜੁਲਾਈ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਪੰਥਕ ਢਾਡੀ ਹਰਨੇਕ ਸਿੰਘ ਬਲੰਦਾ ਦੇ ਜਥੇ ਵੱਲੋਂ ਸ਼ਹੀਦ ਦੇ ਗੋਰਵਮਈ ਇਤਿਹਾਸ ਬਾਰੇ ਚਾਨਣਾ ਪਾਇਆ ਜਾਵੇਗਾ।ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਨੋਜਵਾਨ ਸਭਾ ਤੇ ਇਲਾਵਾ ਪਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਸਤਾਨ ਗਰੇਵਾਲ ਨੇ ਆਸ਼ਾ ਕਿਰਨ ਸਕੂਲ ਨੂੰ 51 ਹਜ਼ਾਰ ਦਾ ਚੈੱਕ ਸੌਂਪਿਆ
Next articleਬ੍ਰਹਮ ਗਿਆਨੀ ਸੰਤ ਬੀਰਮ ਦਾਸ ਜੀ