ਕੌਮ ਦਾ ਸਰਮਾਇਆ ਹੁੰਦੇ ਹਨ ਸ਼ਹੀਦ – ਜਥੇਦਾਰ ਮਨੋਹਰ ਸਿੰਘ ਡਰੋਲੀ

ਸ਼ਹੀਦੀ ਸਮਾਗਮ ਦੌਰਾਨ ਸੰਗਤਾਂ ਹੋਈਆਂ ਨਤਮਸਤਕ

ਆਦਮਪੁਰ (ਕੁਲਦੀਪ ਚੁੰਬਰ) (ਸਮਾਜ ਵੀਕਲੀ)- ਗੁਰਦੁਆਰਾ ਧੰਨ ਧੰਨ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਵਿਖੇ 1947 ਨੂੰ ਪਿੰਡ ਖਨੋੜ੍ਹਾਂ (ਹੁਸ਼ਿਆਰਪੁਰ) ਨਾਲ ਲੋਹਾ ਲੈਂਦੇ ਸ਼ਹੀਦ ਭਾਈ ਨਾਰੰਗ ਸਿੰਘ ਅਤੇ ਬਾਕੀ ਸਿੰਘਾਂ ਦੇ ਮੋਰਚੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਜਥਿਆਂ ਵਲੋਂ ਗੁਰਬਾਣੀ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਸਟੇਜ ਸਕੱਤਰ ਦੀ ਭੂਮਿਕਾ ਮਾ. ਸੁਰਜੀਤ ਸਿੰਘ ਵਲੋਂ ਨਿਭਾਈ ਗਈ।

ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਸ. ਮਨੋਹਰ ਸਿੰਘ ਡਰੋਲੀ ਵਲੋਂ ਦੂਰ ਦੁਰਾਡੇ ਤੋਂ ਨਤਮਸਤਕ ਹੋਣ ਵਾਲੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਸ਼ਹੀਦਾਂ ਦੀਆ ਕੁਰਬਾਨੀਆਂ ਯਾਦ ਰੱਖਣੀਆਂ ਚਾਹੀਦੀਆਂ ਹਨ ਕਿਉਂਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ l

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਰੋਲੀ ਕਲਾਂ ਏ.ਟੀ.ਐਮ. ਤੋੜ ਕੇ 6 ਲੱਖ ਲੁਟੇਰੇ ਲੁੱਟ ਕੇ ਫਰਾਰ
Next articleਰੱਖੜੀ