ਕਪੂਰਥਲਾ ( ਕੌੜਾ )-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਬੂਹ ਵਿੱਖੇ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ ਦੇ ਹੱਕ ਵਿੱਚ ਵਿਸ਼ਾਲ ਚੋਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਉਕਤ ਚੋਣ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਕਾਂਗਰਸ ਪਾਰਟੀ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਮੇਸ਼ੀ ਡਡਵਿੰਡੀ ਨੇ ਆਖਿਆ ਕਿ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਤੀਸਰੀ ਬਾਰ ਜਿੱਤ ਦੀ ਹੈਟ੍ਰਿਕ ਲਾਉਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਨਵਤੇਜ ਚੀਮਾ ਨੇ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਅਧੂਰੀ ਨਹੀਂ ਛੱਡੀ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰ ਨਵਤੇਜ ਚੀਮਾ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੇ ਏਹ ਗੱਲ ਸਿੱਧ ਕਰ ਦਿੱਤੀ ਹੈ ਕਿ ਉਹ ਹਲਕੇ ਵਿੱਚੋਂ ਭਾਰੀ ਬਹੁਮਤ ਨਾਲ ਜਿੱਤਣਗੇ। ਓਹਨਾਂ ਲੋਕਾਂ ਨੂੰ ਕਿਹਾ ਕਿ ਉਹ ਹਲਕੇ ਅੰਦਰ ਬਾਹਰੀ ਖੇਤਰ ਦੇ ਘੁੰਮ ਰਹੇ ਲੋਕਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।
ਇਸ ਮੌਕੇ ਉੱਤੇ ਹਾਜ਼ਰ ਇੰਦਰਜੀਤ ਸਿੰਘ ਖੈੜਾ, ਪ੍ਰੇਮ ਸਿੰਘ ਮੈਂਬਰ, ਤਰਲੋਕ ਸਿੰਘ, ਬਲਵੀਰ ਸਿੰਘ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ, ਤਰਸੇਮ ਸਿੰਘ ਬੋਹੜ ਵਾਲ਼ਾ, ਸੋਢੀ ਸਿੰਘ, ਸੱਤਪਾਲ ਸਿੰਘ ਆਦਿ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਨੂੰ ਜਿਤਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly