ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਕਰਨ ਦੀ ਉੱਠੀ ਮੰਗ
ਮੈਂ 3 ਸਾਲ ਕੌਮ ਦੀ ਖ਼ਾਤਰ ਜੇਲ੍ਹ ਕੱਟੀ-ਡੋਗਰਾਂਵਾਲ
ਕਪੂਰਥਲਾ (ਸਮਾਜ ਵੀਕਲੀ) (ਕੌੜਾ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਰਾਜਨੀਤਕ ਸਰਗਰਮੀਆਂ ਪ੍ਰਤੀ ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ ।ਉੱਥੇ ਹੀ ਅੱਜ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਪਿੰਡ ਕੋਲੀਆਂਵਾਲ ਚ ਐਸਜੀਪੀਸੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਦੇ ਹੱਕ ਚ ਅੱਜ ਵਿਸ਼ਾਲ ਬੈਠਕ ਹੋਈ ।ਇਸ ਮੌਕੇ ਸੁਲਤਾਨਪੁਰ ਲੋਧੀ ਹਲਕੇ ਦੇ ਅਲੱਗ ਅਲੱਗ ਪਿੰਡਾਂ ਦੇ ਸੈਂਕੜੇ ਵਰਕਰ , ਜੱਥੇਦਾਰ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਅੱਜ ਐੱਸਜੀਪੀਸੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲ ਦੇ ਸਮਰਥਨ ਵਿਚ ਆਏ ਹਨ ।ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਇਸ ਵਾਰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਬੜੇ ਹੀ ਇਮਾਨਦਾਰ ਅਤੇ ਬੇਧੜਕ ਲੀਡਰ ਅਤੇ ਪੰਥ ਦੇ ਜਰਨੈਲ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੂੰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਉਮੀਦਵਾਰ ਐਲਾਨ ਕਰਨ ਦੀ ਵੀ ਮੰਗ ਕੀਤੀ।ਉਨ੍ਹਾਂ ਨੇ ਕਿਹਾ ਕਿ ਸਮੁੱਚਾ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨਾਲ ਚੱਟਾਨ ਦੀ ਤਰ੍ਹਾਂ ਖਡ਼੍ਹਾ ਹੈ।
ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਜੀਪੀਸੀ ਮੈਂਬਰ ਅਤੇ ਪੀ ਏ ਸੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਜੱਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਅਲੱਗ ਅਲੱਗ ਪਿੰਡਾਂ ਤੋਂ ਆਏ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਅਤੇ ਜੱਥੇਦਾਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬੀਆਂ ਦੇ ਪਿੱਠ ਪਿੱਛੇ ਛੁਰਾ ਖੋਭਿਆ ਹੈ ।।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਅਤੇ ਬੀਜੇਪੀ ਦੀ ਬੀ ਟੀਮ ਹੈ । ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੇ ਝੂਠੇ ਦਾਅਵਿਆਂ ਨੂੰ ਸਮਝਦੀ ਹੈ । ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ,ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ,ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੰਗ ਕੀਤੀ ਕਿ ਮੈਂ ਹਲਕੇ ਚ ਪਾਰਟੀ ਲਈ ਸ਼ੁਰੂ ਤੋਂ ਕੰਮ ਕੀਤਾ ਹੈ ।ਪਾਰਟੀ ਮੈਨੂੰ ਇਸ ਵਾਰ ਵਿਧਾਨ ਸਭਾ ਚੋਣਾਂ ਤੋਂ ਟਿਕਟ ਦੇ ਕੇ ਨਿਵਾਜਿਆ ਜਾਵੇ ।ਤਾਂ ਜੋ ਕਿ ਮੈਨੂੰ ਵੀ ਇਸ ਪੰਥਕ ਹਲਕੇ ਦੀ ਸੇਵਾ ਕਰਨ ਦਾ ਮੌਕਾ ਮਿਲੇ ।ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕੀਂ ਮੈਨੂੰ ਮੌਕਾ ਦਿੰਦੇ ਹਨ ਤਾਂ ਮੈਂ ਸੁਲਤਾਨਪੁਰ ਲੋਧੀ ਦੇ ਹਲਕੇ ਦੇ ਲੋਕਾਂ ਲਈ ਇਕ ਆਧੁਨਿਕ ਸੁਵਿਧਾਵਾਂ ਵਾਲਾ ਸਿਵਲ ਹਸਪਤਾਲ ਦਾ ਨਿਰਮਾਣ ਕਰਾਂਗਾ । ਇਲਾਕੇ ਦਾ ਸਰਬਪੱਖੀ ਵਿਕਾਸ ਕਰਾਂਗਾ ।
ਇਸ ਮੌਕੇ ਜੱਥੇਦਾਰ ਗੁਰਦਿਆਲ ਸਿੰਘ ਖਾਲਸਾ, ਜਥੇਦਾਰ ਬਲਬੀਰ ਸਿੰਘ ਬੀਰਾ ,ਜੱਥੇਦਾਰ ਲਖਵਿੰਦਰ ਸਿੰਘ ਡੋਗਰਾਂਵਾਲ, ਬਹੁਜਨ ਸਮਾਜ ਪਾਰਟੀ ਤੋਂ ॥ਖਡੂਰ ਸਾਹਿਬ ਹਲਕਾ ਦੇ ਇੰਚਾਰਜ ਤਰਸੇਮ ਸਿੰਘ ਡੌਲਾ, ਹਜ਼ਾਰਾ ਸਿੰਘ ,ਅਜੀਤ ਸਿੰਘ ਸੁਰਜਨ ਸਿੰਘ ,ਬਲਦੇਵ ਸਿੰਘ ,ਮੇਜਰ ਸਿੰਘ ,ਗੁਰਦੀਪ ਸਿੰਘ, ਜਸਬੀਰ ਸਿੰਘ ,ਬਲਜਿੰਦਰ ਸਿੰਘ ,ਅਮਰਜੀਤ ਸਿੰਘ ,ਅਮਰਦੀਪ ਸਿੰਘ ,ਜੋਧ ਸਿੰਘ ,ਬਚਨ ਸਿੰਘ, ਕਰਨੈਲ ਸਿੰਘ ,ਸਰਵਣ ਸਿੰਘ, ਰੇਸ਼ਮ ਸਿੰਘ ,ਸਰਦਾਰ ਨੱਥਾ ਸਿੰਘ, ਜਸਵਿੰਦਰ ਸਿੰਘ ,ਸਰਵਣ ਸਿੰਘ ,ਸੂਰਤ ਸਿੰਘ ,ਦਰਸ਼ਨ ਸਿੰਘ ,ਜੋਗਿੰਦਰ ਸਿੰਘ, ਨਿਰਮਲ ਸਿੰਘ ,ਗਗਨਦੀਪ ਸਿੰਘ ,ਸ਼ਿੰਦਰ ਸਿੰਘ ,ਸੁਖਵਿੰਦਰ ਸਿੰਘ, ਨੱਥਾ ਸਿੰਘ, ਸਾਧੂ ਸਿੰਘ ਗਿੱਲ, ਜਗਦੀਸ਼ ਸਿੰਘ, ਬਲਬੀਰ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ ,ਸਰਵਨ ਸਿੰਘ, ਮਾਰਟਰ ਗੱਜਣ ਸਿੰਘ, ਸਾਧੂ ਸਿੰਘ, ਰਣਬੀਰ ਸਿੰਘ ,ਸੰਦੀਪ ਸਿੰਘ ,ਜਸਪਲ ਸਿੰਘ, ਗੁਰਿੰਦਰਜਸਪਾਲ ਸਿੰਘ ,ਸੁਰਿੰਦਰਪਾਲ ਸਿੰਘ , ਸੁੱਚਾ ਸਿੰਘ ,ਬਲਵਿੰਦਰ ਸਿੰਘ , ਅਵਤਾਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਵੱਡੀ ਸੰਖਿਆ ਚ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly