ਪਿੰਡ ਖੁਸਰੋਪੁਰ ਵਿਖੇ ਦੀਪ ਸਿੱਧੂ ਦੀ ਯਾਦ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਭਲਕੇ

ਜਥੇ ਨਰਿੰਦਰ ਸਿੰਘ ਖੁਸਰੋਪੁਰ ਧਾਰਮਿਕ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ
ਕਪੂਰਥਲਾ ( ਕੌੜਾ)- ਤਿੰਨ ਕਾਲ਼ੇ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲੇ ਕਿਸਾਨੀ ਸੰਘਰਸ਼ ਦੌਰਾਨ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ  ਅਦਾਕਾਰ ਅਤੇ ਸੰਘਰਸ਼ਸ਼ੀਲ ਨੌਜਵਾਨ ਦੀਪ ਸਿੱਧੂ ਦੀ ਯਾਦ ਵਿਚ 3 ਮਾਰਚ ਨੂੰ ਸਵੇਰ 11 ਵਜੇ ਪਿੰਡ ਖੁਸਰੋਪੁਰ ਵਿੱਖੇ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦਿਆਂ ਹੋਇਆਂ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਪੂਰਥਲਾ  ਨੇ ਆਖਿਆ ਕਿ ਉਕਤ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲੇ ਅਤੇ ਭਾਈ ਸੁਰਜੀਤ ਸਿੰਘ ਵਾਰਿਸ ਦੇ ਰਾਗੀ ਢਾਡੀ ਜਥੇ ਸੰਗਤਾਂ ਨੂੰ ਦੇਸ਼ ਅਤੇ ਸਿੱਖ ਕੌਮ  ਦੇ ਮਹਾਨ ਸ਼ਹੀਦਾਂ/ ਯੋਧਿਆਂ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੀ ਕੁਰਬਾਨੀ ਨੂੰ ਵਾਰਾਂ ਗਾ ਕੇ ਪੇਸ਼ ਕਰਨਗੇ। ਓਹਨਾਂ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸੰਗਤਾਂ ਨੂੰ ਸਮਾਗਮ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ।
Previous articleਵੱਖ ਵੱਖ ਬੂਥਾਂ ਤੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ
Next articleਸੀਨੀਅਰ ਸੈਕੰਡਰੀ ਸਕੂਲ ਭਾਣੋ ਲੰਗਾ ਦਾ ਸਾਲਾਨਾ ਇਨਾਮ ਵੰਡ ਸਮਾਗਮ 12 ਨੂੰ